





Total views : 5894934







Total views : 5894934ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ / ਬਾਰਡਰ ਨਿਊਜ ਸਰਵਿਸ
ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਰਿਹਾਇਸ਼ ਤੋਂ ਇਲਾਵਾ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੈਕਟਰ 4 ਵਿਚਲੀ ਰਿਹਾਇਸ਼ ’ਤੇ ਵੀ ਛਾਪੇਮਾਰੀ ਕੀਤੇ ਜਾਣ ਦੀ ਸੂਚਨਾਂ ਪ੍ਰਾਪਤ ਹੋਈ ਹੈ।ਵਿਜੀਲੈਸ ਦੀ ਟੀਮ ਨੇ ਅੰਮ੍ਰਿਤਸਰ ‘ਚ ਅੱਜ ਉਸ ਸਮੇ ਤੜਕਸਾਰ ਜਾ ਦਸਤਕ ਦਿੱਤੀ ਜਦ ਬਿਕਰਮ ਸਿੰਘ ਮਜੀਠੀਆ ਤੇ ਉਹਨਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਕੋਠੀ ਵਿੱਚ ਮੌਜੂਦ ਸਨ, ਗਨੀਵ ਕੌਰ ਮਜੀਠੀਆ ਨੇ ਕਿਹਾ ਕਿ 30 ਦੇ ਕਰੀਬ ਬੰਦੇ ਧੱਕਾ ਮਾਰ ਕੇ ਉਹਨਾਂ ਦੇ ਘਰ ਦਾਖਲ ਹੋਏ ਹਨlਛਾਪਾ ਮਾਰਨ ਆਈ ਇਸ ਟੀਮ ਨੇ ਛਾਪੇ ਦੀ ਕਾਰਵਾਈ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਅਤੇ ਵਿਜੀਲੈਂਸ ਵਿਭਾਗ ਦੋਵਾਂ ਨੇ ਚੁੱਪ ਧਾਰੀ ਹੋਈ ਹੈ। ਇਹ ਛਾਪੇਮਾਰੀ ਕਿਸ ਸਬੰਧ ਵਿਚ ਕੀਤੀ ਗਈ ਹੈ, ਫਿਲਹਾਲ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਇਹ ਭੇਦ ਬਣਿਆ ਹੋਇਆ ਹੈ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ X ਅਕਾਊਂਟ ‘ਤੇ ਟਵੀਟ ਕਰ ਕੇ ਕਿਹਾ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਕਰੋ ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ।
