





Total views : 5947919







Total views : 5947919ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ/ਬਾਰਡਰ ਨਿਊਜ ਸਰਵਿਸ
ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਮਜੀਠੀਆ ਨੂੰ 2 ਜੁਲਾਈ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਜੀਲੈਂਸ ਨੇ ਅਦਾਲਤ ਤੋਂ ਮੰਗਿਆ ਸੀ 12 ਦਿਨ ਦਾ ਪੁਲਿਸ ਰਿਮਾਂਡ
ਪੰਜਾਬ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਦਰਜ FIR ਨੰਬਰ 02/2021 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅਤੇ ਵਿਜੀਲੈਂਸ ਬਿਊਰੋ ਦੁਆਰਾ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 540 ਕਰੋੜ ਤੋਂ ਵੱਧ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਦਾ ਖੁਲਾਸਾ ਹੋਇਆ ਹੈ।ਇਥੇ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਅਦਾਲਤ ਤੋਂ 12 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਰਿਮਾਂਡ 7 ਦਿਨ ਦਾ ਹੀ ਮਿਲ ਸਕਿਆ ਹੈ। ਵਿਜੀਲੈਂਸ ਹੁਣ 540 ਕਰੋੜ ਦੇ ਵਿਤੀ ਲੈਣ ਦੇਣ ਦੇ ਮਾਮਲੇ ਦੀ ਜਾਂਚ ਕਰੇਗੀ।ਮਜੀਠੀਆ ਦੇ ਵਕੀਲ ਨੇ ਅੱਜ ਕਿਹਾ ਕਿ ਇਹ ਸਾਰਾ ਕੇਸ ਝੂਠਾ ਹੈ ਅਤੇ ਇਹ ਸਿਰਫ ਬਦਲਾਖ਼ੋਰੀ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-