





Total views : 5839594







Total views : 5839594ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਸ਼ਮੀਰ ਸਿੰਘ ਸੋਹਲ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ। ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਦਾਖਲ ਸਨ।
ਡਾ. ਸਾਹਿਬ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਸਨ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਦੀ ਸੇਵਾ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ- ਨੀਲ ਗਰਗ
ਜਿੱਥੇ ਉਨ੍ਹਾਂ ਆਖਰੀ ਸਾਹ ਲਿਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਰਗਰਮ ਹੋਣ ਤੋਂ ਹੀ ਜੁੜੇ ਹੋਏ ਡਾ. ਕਸ਼ਮੀਰ ਸਿੰਘ ਸੋਹਲ ਨੂੰ ਪਾਰਟੀ ਨੇ 2022 ਦੀਆਂ ਚੋਣਾਂ ‘ਚ ਆਪਣਾ ਉਮੀਦਵਾਰ ਬਣਾਇਆ ਸੀ। ਪਹਿਲੀ ਵਾਰ ਚੋਣ ਲੜ ਚੁੱਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਉਣ ‘ਚ ਸਫਲ ਰਹੇ। ਹਾਲਾਂਕਿ ਚੋਣ ਜਿੱਤਣ ਦੇ ਕੁਝ ਸਮੇਂ ਬਾਅਦ ਉਹ ਬਿਮਾਰ ਹੋ ਗਏ ਤੇ ਲੰਮਾ ਸਮਾਂ ਬਿਮਾਰੀ ਨਾਲ ਜੂਝਣ ਉਪਰੰਤ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ-
ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
