ਬਰਖਾਸਤ ਡੀਐੱਸਪੀ ਅਤੇ ਉਨ੍ਹਾਂ ਦੀ ਮਾਤਾ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦਾ ਕੇਸ ਦਰਜ

4877848
Total views : 5839748

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਮੋਹਾਲੀ/ਬਾਰਡਰ ਨਿਊਜ ਸਰਵਿਸ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ ਇਸ ਕੇਸ ਦੀ ਜਾਂਚ ਕਰ ਰਹੀ ਹੈ।

ਗੁਰਸ਼ੇਰ ਨੂੰ ਤਿੰਨ ਸਾਲਾਂ ਵਿੱਚ ਸਿਰਫ਼ ਮਿਲੀ ਸੀ,26 ਲੱਖ ਰੁਪਏ ਦੀ ਤਨਖਾਹ – ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਕੀਤੇ ਖਰਚ 

ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗੁਰਸ਼ੇਰ ਨੂੰ ਤਿੰਨ ਸਾਲਾਂ ਵਿੱਚ ਸਿਰਫ਼ 26 ਲੱਖ ਰੁਪਏ ਦੀ ਤਨਖਾਹ ਮਿਲੀ ਸੀ, ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਖਰਚ ਕੀਤੇ ਹਨ। ਹੁਣ ਵਿਜੀਲੈਂਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ, ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਭੱਜ ਗਿਆ ਹੈ।

ਵਿਜੀਲੈਂਸ ਮੁਤਾਬਕ 1 ਅਪ੍ਰੈਲ, 2021 ਨੂੰ ਡੀਐਸਪੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਕੁੱਲ 3,00,903.98 ਰੁਪਏ ਜਮ੍ਹਾ ਕਰਵਾਏ ਗਏ ਸਨ, ਜਦੋਂਕਿ 3,17,415 ਰੁਪਏ ਦਾ ਕਰਜ਼ਾ ਸੀ। ਫਰਮ ਦੇ ਬੈਂਕ ਬੈਲੇਂਸ ਸਟੇਟਮੈਂਟ ਮੁਤਾਬਕ ਇਸ ਮਿਆਦ ਦੇ ਸ਼ੁਰੂ ਵਿੱਚ ਕੁੱਲ 9,67,33,700.06 ਰੁਪਏ ਦੀ ਆਮਦਨ ਦਾ ਖੁਲਾਸਾ ਹੋਇਆ ਸੀ।

31 ਮਾਰਚ 2024 ਤੱਕ ਕੀਤੀ ਗਈ ਜਾਂਚ ਵਿੱਚ ਇਹ ਖੁਲਾਸਾ ਹੋਇਆ ਕਿ ਉਸ ਕੋਲ 2,47,50,000 ਰੁਪਏ ਦੀ ਅਚੱਲ ਜਾਇਦਾਦ ਅਤੇ ਹੋਰ ਸਾਧਨ ਸਨ। ਉਸ ਦਾ ਬੈਂਕ ਬੈਲੇਂਸ 83,88,429.08 ਰੁਪਏ ਸੀ। ਬਰਖਾਸਤ ਡੀਐਸਪੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੈਂਕ ਤੋਂ 25,17,415 ਰੁਪਏ ਦਾ ਕਰਜ਼ਾ ਲਿਆ ਸੀ। ਇਸ ਤੋਂ ਇਲਾਵਾ ਪਰਿਵਾਰ ਨੇ ਕੰਪਨੀਆਂ, ਫਰਮਾਂ ਅਤੇ ਸੁਸਾਇਟੀਆਂ ਵਿੱਚ 1,81,35,270.77 ਰੁਪਏ ਦੀ ਰਕਮ ਜਮ੍ਹਾਂ ਕਰਵਾਈ ਸੀ।ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਆਪਣੀ ਕੁੱਲ ਆਮਦਨ ਤੋਂ ਲਗਭਗ 97 ਫੀਸਦ ਵੱਧ ਪੈਸਾ ਖਰਚ ਕੀਤਾ ਹੈ।

ਗੈਂਗਸਟਰ ਦੇ ਦੋ ਇੰਟਰਵਿਊ ਵਾਇਰਲ ਹੋਏ ਸਨ। ਇਸ ਮਾਮਲੇ ਵਿਚ ਸਰਕਾਰ ਨੇ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਤੱਕ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਵਿੱਚ ਸਥਿਤ 9ਵੀਂ ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਸ਼ਾਮਲ ਸਨ। ਇਸ ਤੋਂ ਬਾਅਦ, ਸਰਕਾਰ ਨੇ ਡੀਐਸਪੀ ਨੂੰ ਬਰਖਾਸਤ ਕਰ ਦਿੱਤਾ। ਉਸ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News