ਪੁਲਿਸ ਨੇ ਵਿਚੋਲਣ ਦੇ ਮੂੰਹ ’ਤੇ ਕਾਲਖ ਮਲਣ ਦੇ ਮਾਮਲੇ ਵਿਚ ਘਟਨਾ ਨੂੰ ਅੰਜ਼ਾਮ ਦੇਣ ਪੰਜ ਲੋਕਾਂ ਵਿਰੁੱਧ ਕੀਤਾ ਕੇਸ ਦਰਜ

4947630
Total views : 5947873

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੀ.ਐਨ.ਈ ਬਿਊਰੋ

 ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਗ਼ਲਤ ਰਿਸ਼ਤਾ ਕਰਵਾਉਣ ਦੀ ਰੰਜਿਸ਼ ਦੇ ਚੱਲਦਿਆਂ ਲੜਕੀ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਵਿਚੋਲਣ ਦੇ ਮੂੰਹ ’ਤੇ ਕਾਲਖ ਮਲਣ ਦੇ ਮਾਮਲੇ ਵਿਚ ਪੁਲਿਸ ਨੇ ਹਰਕਤ ’ਚ ਆਉਂਦਿਆਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਅਜਿਹੀ ਗੈਰ ਸਮਾਜਿਕ ਹਰਕਤ  ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ

ਸਬ ਡਵੀਜ਼ਨ ਪੱਟੀ ਦੇ ਡੀਐੱਸਪੀ ਲਵਕੇਸ਼ ਨੇ  ਇਸ ਸਬੰਧੀ  ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗੈਰ ਸਮਾਜਿਕ ਹਰਕਤ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਾਮਜ਼ਦ ਲੋਕਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ।

Share this News