





Total views : 5839876







Total views : 5839876ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਬਲਵਿੰਦਰ ਸਿੰਘ ਭੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ.ਸ਼ਰਮਾ ਖਜਾਨਚੀ ਬਣਾਏ ਗਏ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।
ਸਰਬਜੀਤ ਸਿੰਘ ਝਿੰਜਰ ਯੂਥ ਵਿੰਗ ਦੇ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇੇ ਸ. ਰਣਬੀਰ ਸਿੰਘ ਰਾਣਾ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ
ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ. ਹਰਜਿੰਦਰ ਸਿੰਘ ਧਾਮੀ, ਸ਼ੀ੍ ਨਰੇਸ਼ ਗੁਜਰਾਲ, ਸ. ਪਰਮਜੀਤ ਸਿੰਘ ਸਰਨਾ, ਸ. ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਸ. ਮਨਜੀਤ ਸਿੰਘ ਜੀ.ਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼ੀ੍ ਐਨ.ਕੇ.ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਬਲਦੇਵ ਸਿੰਘ ਖਹਿਰਾ, ਸ਼ੀ੍ਰ ਐਸ. ਆਰ. ਕਲੇਰ, ਸ. ਜੋਗਿੰਦਰ ਸਿੰਘ ਜਿੰਦੂ, ਸ. ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਵਰਦੇਵ ਸਿੰਘ ਮਾਨ, ਸ. ਗੁੁਰਪ੍ਰੀਤ ਸਿੰਘ ਰਾਜੂਖੰਨਾ, ਸ਼੍ਰੀ ਕਮਲ ਚੇਤਲੀ, ਸ. ਹਰਪ੍ਰੀਤ ਸਿੰਘ ਕੋਟਭਾਈ, ਸ. ਸੁਖਦੀਪ ਸਿੰਘ ਸੁਕਾਰ ਅਤੇ ਸ. ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਸ. ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-