





Total views : 5839918







Total views : 5839918ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਰਵੀਪਾਲ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰ ਸਹਾਏ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਐਸ.ਆਈ. ਨੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ ਤੇ ਜਮ੍ਹਾਂ ਕਰਾਉਣ ਅਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲਿਸ ਕੇਸ ਨਾਲ ਸਬੰਧਤ ਚਾਰਜਸ਼ੀਟ ਜ਼ਿਲ੍ਹਾ ਅਦਾਲਤ ਵਿੱਚ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-