





Total views : 5894982







Total views : 5894982ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ ਸੰਧੂ
ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਸ਼੍ਰੀ ਧਰਮਿੰਦਰ ਕਲਿਆਣ ਡੀ.ਐਸ.ਪੀ ਬਾਬਾ ਬਕਾਲਾ ਜੀ ਦੀ ਅਗਵਾਈ ਹੇਠ ਥਾਣਾ ਖਲਚੀਆ ਪੁਲਿਸ ਵੱਲੋ 500 ਗ੍ਰਾਮ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਥਾਣਾ ਖਲਚੀਆ ਪੁਲਿਸ ਗਸ਼ਤ ਦੌਰਾਨ ਪੱਲ ਸੂਆ ਤਿੰਮੋਵਾਲ ਤੋ ਹਰਜੋਤ ਸਿੰਘ ਉਰਫ ਜੋਤਾ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਦੋਸ਼ੀ ਖਿਲ਼ਾਫ ਥਾਣਾ ਖਲਚੀਆ ਵਿਖੇ ਮੁਕੱਦਮਾ ਨੰ. 67 ਮਿਤੀ ਜੁਰਮ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
