ਸਿਹਤ ਵਿਭਗ ਵੱਲੋ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਹਲਕਾਅ ਅਤੇ ਗੈਰਸੰਚਾਰੀ ਰੋਗਾਂ ਸਬੰਧੀ ਦਿੱਤੀ ਗਈ ਟ੍ਰੇਨਿੰਗ

4877868
Total views : 5839804

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਅਤੇ ਹਲਕਆ ਸਬੰਧੀ ਟ੍ਰੇਨਿੰਗ  ਦਿੱਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ  ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ  ਦੇ ਮੁਫਤ ਇਲਾਜ ਦੇ ਨਾਲ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰਹਾਈਪਰਟੈਂਸ਼ਨਕੈਂਸਰ ਅਤੇ ਰੇਬੀਜ ਵਰਗੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।

 ਇਸੇ ਹੀ ਸਬੰਧ ਵਿੱਚ ਅੱਜ ਹੋਟਲ ਕਿਓਨ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਵਰਕਸ਼ਾਪ ਲਗਾਈ ਜਾ ਰਹੀ ਹੈਜਿਸ ਵਿੱਚ ਸਮੂਹ ਆਦਮ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਇਹਨਾਂ ਬਿਮਾਰੀਆਂ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕੀ ਸਾਰੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਉਹਨਾਂ ਆਖਿਆ ਕਿ ਹੁਣ ਜਲਦ ਹੀ ਆਮ ਆਦਮੀ ਕਲੀਨਿਕਾਂ ਵਿੱਚ ਹਲਕਾਅ ਦੀ ਵੈਕਸੀਨ ਵੀ ਮੁਹਈਆ ਕਰਵਾਈ ਜਾਵੇਗੀ।

ਇਸ ਟ੍ਰੇਨਿੰਗ ਦੌਰਾਨ ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤਜਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰਵੱਲੋਂ ਇਹ ਵਿਸ਼ੇਸ਼  ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਤੇ ਸਮੂਹ ਸੀਨੀਅਰ ਮੈਡੀਕਲ ਅਫਸਰ,  ਸਮੂਹ ਨੋਡਲ ਅਫਸਰਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘਟ੍ਰੇਨਿੰਗ ਕੋਆਰਡੀਨੇਟਰ ਕਮਲ ਭੱਲਾਨਵਦੀਪ ਸਿੰਘਸਮੇਤ ਸਾਰਾ ਸਟਾਫ ਹਾਜ਼ਰ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News