ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ   ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਣ ਵਾਲੀ ਜਿਮਨੀ ਚੋਣ ਲਈ ਨਿਯੁਕਤ ਕੀਤਾ ਕੋਆਡੀਨੇਟਰ

4877858
Total views : 5839762

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸਦੀ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ ਅਤੇ ਜ਼ੋਰ ਦੇ ਕੇ ਕੇ ਕਿਹਾ ਕਿ ਉਹ ਕਿਸਾਨਾਂ ਤੋਂ ਇਹਨਾਂ ਦੀ ਹਜ਼ਾਰਾਂ ਏਕੜ ਖੋਹਣ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਹੁਦੇਦਾਰਾਂ ਵੱਲੋਂ ਇਸਦੀ ਪੁਸ਼ਤਪਨਾਹੀ ਕਰਨ ਖਿਲਾਫ ਲੋਕ ਲਹਿਰ ਸ਼ੁਰੂ ਕਰੇਗੀ।
ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਇਥੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਦੀ ਪਲੇਠੀ ਮੀਟਿੰਗ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ, ਦੀ ਅਗਵਾਈ ਕਰਦਿਆਂ ਤਰਨ ਤਾਰਨ ਚੋਣ ਲਈ ਤਾਲਮੇਲ ਕਰਨ ਵਾਸਤੇ ਨਿਯੁਕਤ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਮੀਟਿੰਗ ਵਿਚ ਪਾਰਟੀ ਦੇ ਆਬਜ਼ਰਵਰਾਂ ਨੂੰ ਜ਼ਿਲ੍ਹਾ ਪ੍ਰਧਾਨਾਂ ਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਪੂਰੀ ਕਰਨ ਵਾਸਤੇ ਆਖਿਆ ਗਿਆ ਹੈ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਜੁਲਾਈ ਮਹੀਨੇ ਵਿਚ ਇਕ ਲੱਖ ਬੂਟੇ ਲਾਉਣ ਦਾ ਟੀਚਾ ਪੂਰਾ ਕੀਤਾ ਜਾਵੇ। ਸਰਦਾਰ ਸੁਖਬੀਰ ਸਿੰਘ ਬਾਦਲ ਇਸ ਮੁਹਿੰਮ ਦੀ ਅਗਵਾਈ ਕਰਨਗੇ।
ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀ ਲੀਡਰਸ਼ਿਪ ਵੱਲੋਂ ਐਮਰਜੰਸੀ ਵਰਗੇ ਹਾਲਾਤ ਬਣਾਏ ਗਏ ਹਨ ਅਤੇ ਵਿਰੋਧੀ ਧਿਰ ਦੀ ਆਵਾਜ਼ ਕੁਚਲੀ ਜਾ ਰਹੀ ਹੈ। ਉਹਨਾ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਲਗਾਤਾਰ ਆਪ ਸਰਕਾਰ ਦੇ ਭ੍ਰਿਸਟਾਚਾਰ ਤੇ ਹੋਰ ਮੁੱਦਿਆਂ ਨੂੰ ਉਜਾਗਰ ਕਰ ਕਰ ਰਹੇ ਸਨ, ਜਿਸ ਕਾਰਨ ਉਹਨਾਂ ਖਿਲਾਫ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।
ਕੋਰ ਕਮੇਟੀ ਨੇ ਉਹਨਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਸਰਦਾਰ ਮਜੀਠੀਆ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਆਪ ਸਰਕਾਰ ਵੱਲੋਂ ਉਹਨਾਂ ਖਿਲਾਫ ਸਿਆਸੀ ਕਿੱੜਾਂ ਕੱਢਣ ਦਾ ਹੱਕ ਦਿੱਤਾ।
ਉਹਨਾਂ ਜ਼ੋਰ ਦੇ ਕੇ ਆਖਿਆ ‌ਕਿ ਜਿਵੇਂ ਸਰਦਾਰ ਮਜੀਠੀਆ ਦੇ ਖਿਲਾਫ ਐਨ ਡੀ ਪੀ ਐਸ ਕੇਸ ਮੂਧੇ ਮੂੰਹ ਡਿੱਗਿਆ ਹੈ, ਉਸੇ ਤਰੀਕੇ ਮੌਜੂਦਾ ਕੇਸ ਵੀ ਮੂਧੇ ਮੂੰਹ ਡਿੱਗੇਗਾ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਆਪ ਸਰਕਾਰ ਨੂੰ ਬੇਨਕਾਬ ਕਰਨਾ ਜਾਰੀ ਰੱਖੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਬੇਨਕਾਬ ਸਾਬਤ ਹੋਈ ਹੈ ਤੇ ਇਸ ਗੱਲ ਨੂੰ ਅਸੀਂ ਬੇਨਕਾਬ ਕਰਾਂਗੇ। ਉਹਨਾਂ ਕਿਹਾ ਕਿ ਪੰਜਾਬ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਦੌਰ ਵਿਚੋਂ ਗੁਜਰ ਰਿਹਾ ਹੈ। ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਸਾਰੀ ਸਰਕਾਰ ਦਾ ਕੰਮ ਬਾਹਰਲਿਆਂ ਹਵਾਲੇ ਕਰ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News