ਬਿਕਰਮ ਮਜੀਠੀਆ ਨੂੰ ਮਜੀਠਾ ਲੈ ਕੇ ਪੁੱਜੀ ਵਿਜੀਲੈਂਸ ਦੀ ਟੀਮ-ਪੁਲਿਸ ਛਾਉਣੀ ਬਣਿਆ ਮਜੀਠਾ !ਸੇਵਰ ਵੇਲੇ ਦਫਤਰ ਕਰ ਦਿੱਤਾ ਗਿਆ ਸੀ ਸੀਲ

4947045
Total views : 5947097

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਾਣਾਨੇਸ਼ਟਾ, ਮਿੱਕੀ ਗੁਮਟਾਲਾ

 ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਮਜੀਠਾ ਵਿਖੇ ਪਹੁੰਚ ਗਈ ਹੈ। ਅਕਾਲੀ ਆਗੂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਲਿਆਂਦਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ ‘ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ।

ਗਨੀਵ ਕੌਰ ਨੂੰ ਰੋਕਿਆ ਗਿਆ ਦਫਤਰ ਦੇ ਬਾਹਰ

ਮਜੀਠੀਆ ਦੀ ਪਤਨੀ ਗਨੀਵ ਕੌਰ ਮੁਤਾਬਕ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਦਫਤਰ ਪਹੁੰਚੇ ਪਰ ਪੁਲਿਸ ਨੇ ਉਨ੍ਹਾਂ ਨੂੰ ਆਪਣੇ ਹੀ ਦਫਤਰ ‘ਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਮਜੀਠੀਆ ਨੂੰ ਉਨ੍ਹਾਂ ਦੇ ਦਫਤਰ ਲਿਆਉਣ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਦੇ ਸਮਰਥਕ ਦਫਤਰ ਦੇ ਆਸ-ਪਾਸ ਇਕੱਠੇ ਹੋ ਗਏ ਪਰ ਪੁਲਿਸ ਨੇ ਪਹਿਲਾਂ ਹੀ ਉੱਥੇ ਸੁਰੱਖਿਆ ਦੇ ਬੰਦੋਬਸਤ ਕਰ ਕੇ ਬੈਰੀਕੇਡ ਲਗਾ ਦਿੱਤੇ ਸਨ।ਗਨੀਵ ਕੌਰ ਦੀ ਇਸ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਬਹਿਸ ਹੋ ਗਈ। ਪੁਲਿਸ ਅਧਿਕਾਰੀਆਂ ਨੇ ਗਨੀਵ ਕੌਰ ਨੂੰ ਕਿਹਾ ਕਿ ਤੁਸੀਂ ਆਪਣੇ ਨਾਲ ਬਹੁਤ ਸਾਰੇ ਲੋਕਾਂ ਨੂੰ ਲਿਆਏ ਹੋ। ਇਸ ‘ਤੇ ਗਨੀਵ ਕੌਰ ਨੇ ਕਿਹਾ ਕਿ ਮੈਂ ਆਪਣੇ ਵਕੀਲ ਨਾਲ ਦਫ਼ਤਰ ਜਾਵਾਂਗੀ। ਬਾਕੀ ਸਾਰੇ ਇੱਥੇ ਹੀ ਰਹਿਣਗੇ। ਦੂਜਾ, ਸਾਡੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ ਹੈ। ਮੈਂ ਹਲਕੇ ਦੀ ਵਿਧਾਇਕ ਹਾਂ। ਮੇਰੇ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਹਥਿਆਰ ਨਹੀਂ ਹੈ। ਮੈਂ ਜ਼ਰੂਰ ਆਪਣੇ ਦਫ਼ਤਰ ਜਾਵਾਂਗੀ।

ਹਾਲਾਂਕਿ, ਮਜੀਠੀਆ ਦੇ ਦਫ਼ਤਰ ਨੂੰ ਫਿਲਹਾਲ ਤਾਲਾ ਲਗਾ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News