





Total views : 5840978







Total views : 5840978ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵੱਲੋਂ 10 ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਸ੍ਰੀਮਤੀ ਗਿੱਲ ਨੇ ਕੈਂਪ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਆਪਣੇ ਆਮ ਖੇਤਰਾਂ ਤੋਂ ਬਾਹਰ ਨਿਕਲਣ ਅਤੇ ਆਪਣੀ ਸਮਰੱਥਾ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਕਿ ਉਕਤ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਕਿਰਿਆਤਮਕ ਸਰਗਰਮੀਆਂ ’ਚ ਅਧਿਆਪਕਾਂ ਵੱਲੋਂ ‘ਸਾਰਨੀ ਦੇ ਵਿਹਾਰ’ ਨਾਲ ਸਬੰਧਿਤ ਗਤੀਵਿਧੀ ਕਰਵਾਈ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੀ ਮਹੱਤਤਾ ਦਰਸਾਉਂਦੇ ਹੋਏ ਪਾਠ ਕੰਠ, ਕੋਰੀਅਨ ਫੈਨ ਡਾਂਸ, ਯੋਗਾ, ਸੰਗੀਤ, ਕੈਲੀਗ੍ਰਾਫੀ ਆਦਿ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਸਵਾਦਿਸ਼ਟ ਪਕਵਾਨ ਬਣਾਉਣੇ ਸਿਖਾਏ ਗਏ ਜਿਸ ’ਚ ਵਿਦਿਆਰਥੀਆਂ ਨੇ ਆਪਣੀਆਂ ਕਲਾਵਾਂ ਨੂੰ ਪੇਸ਼ ਕੀਤਾ। ਇਸ ਦੇ ਨਾਲ ਹੀ ਇੰਗਲਿਸ਼ ਸਪੋਕਨ ਦੀਆਂ ਕਲਾਸਾਂ ਲਗਾ ਕੇ ਵਿਦਿਆਰਥੀਆਂ ਦੇ ਸਵੈ-ਵਿਸ਼ਵਾਸ ’ਚ ਵਾਧਾ ਕੀਤਾ ਗਿਆ। ਕਲਾ ਤੇ ਸ਼ਿਲਪਕਾਰੀ ਦੇ ਵੀ ਵੱਖ-ਵੱਖ ਨਮੂਨੇ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਿੰ: ਗਿੱਲ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਕੈਂਪ ਲਗਾ ਕੇ ਬੱਚਿਆਂ ਦੇ ਹੌਸਲੇ ਵਧਾਇਆ ਜਾਵੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
