





Total views : 5840993







Total views : 5840993ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਰੰਗੇ ਹੱਥੀਂ ਕੀਤਾ ਕਾਬੂ

ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।
ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ ‘ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-