ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ

4947741
Total views : 5948001

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ—ਸਹਿਣਸ਼ੀਲਤਾ ਨੀਤੀ ਦੀ ਦ੍ਰਿੜਤਾ ਨਾਲ ਪਾਲਣਾ ਕਰਦਿਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀ.ਏ.ਡਬਲਯੂ.) ਫਰੀਦਕੋਟ ਰਾਜਨਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ  ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।

ਆਪਣੇ ਖਿਲਾਫ਼ ਦਾਇਰ ਸਿ਼ਕਾਇਤ ਦੇ ਨਿਪਟਾਰਾ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣਾ ਚਾਹੁੰਦਾ ਸੀ ਦੋਸ਼ੀ ਡੀਐਸਪੀ -ਐਸਐਸਪੀ ਡਾ. ਪ੍ਰਗਿਆ ਜੈਨ

ਇਸ ਮਾਮਲੇ ਵਿੱਚ, ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਆਪਣੇ ਵਿਰੁੱਧ ਸ਼ਿਕਾਇਤ ਦਾ ਸੰਕੇਤ ਮਿਲਣ ‘ਤੇ, ਡੀਐਸਪੀ ਰਾਜਨ ਪਾਲ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਰੀਡਰ ਨਾਲ ਸੰਪਰਕ ਕੀਤਾ ਅਤੇ ਉਸ ਵਿਰੁੱਧ ਉਕਤ ਸ਼ਿਕਾਇਤ ਨੂੰ ਰਫ਼ਾ-ਦਫ਼ਾ ਕਰਵਾਉਣ ਲਈ ਉਸਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਉਨ੍ਹਾਂ ਨੇ ਡੀਐਸਪੀ ਵਿਰੁੱਧ ਕੇਸ ਦਰਜ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News