





Total views : 5840971







Total views : 5840971ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ / ਅਮਰਪਾਲ ਸਿੰਘ ਬੱਬੂ
ਤਰਨ ਤਾਰਨ ਦੇ ਹਲਕਾ ਪੱਟੀ ਦੇ ਕਸਬਾ ਨੌਸ਼ਹਿਰਾ ਪੰਨੂੰਆਂ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ । ਇਸ ਸੰਬਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਪਿਤਾ ਜਸਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ 4 ਜੁਲਾਈ ਨੂੰ ਜਰਨੈਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਅਪਣੇ ਭਤੀਜਿਆਂ ਅਤੇ ਹੋਰ ਵਿਅਕਤੀਆਂ ਸਮੇਤ ਉਸਦੇ ਘਰ ਦਾਖ਼ਲ ਹੋਇਆ ਅਤੇ ਉਸ ਨਾਲ ਕੁੱਟਮਾਰ ਕਰਨ ਲੱਗ ਪਿਆ, ਜਦੋਂ ਉਸ ਦਾ ਲੜਕਾ ਲਵਪ੍ਰੀਤ ਸਿੰਘ ਉਸ ਨੂੰ ਛੁਡਾਉਣ ਲਈ ਅੱਗੇ ਹੋਇਆ ਤਾਂ ਉਕਤ ਵਿਅਕਤੀਆਂ ਨੇ ਉਸਦੇ ਲੜਕੇ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰ ਦਿੱਤੀਆਂ ਅਤੇ ਉਥੋਂ ਹਥਿਆਰਾਂ ਸਮੇਤ ਭੱਜ ਨਿਕਲੇ ।
ਜਖਮੀ ਹੋਏ ਲਵਪ੍ਰੀਤ ਸਿੰਘ ਨੂੰ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਇਸ ਸੰਬੰਧ ਵਿਚ ਪੁਲਿਸ ਚੌਂਕੀ ਨੌਸ਼ਹਿਰਾ ਪੰਨੂੰਆਂ ਦੀ ਪੁਲਿਸ ਵਲੋਂ ਲਵਪ੍ਰੀਤ ਸਿੰਘ ਦੀ ਹੱਤਿਆ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆ ਮੁਤਾਬਕ ਮਾਮਲਾ ਪੁਰਾਣੀ ਰੱਜਿਸ ਦਾ ਲੱਗ ਰਿਹਾ ਹੈ । ਮ੍ਰਿਤਕ ਲਵਪ੍ਰੀਤ ਸਿੰਘ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ ਨੂੰ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-