





Total views : 5839918







Total views : 5839918ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ 14 ਦਿਨਾਂ ਲਈ ਜਿਊਡੀਸ਼ੀਅਲ ਕਸਟਡੀ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ 11 ਦਿਨਾਂ ਦੇ ਰਿਮਾਂਡ ਮਗਰੋਂ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਮਜੀਠੀਆ ਉੱਤੇ ਕਈ ਰਾਜਾਂ ਵਿੱਚ ਸ਼ੱਕੀ ਜਾਇਦਾਦ ਅਤੇ 540 ਕਰੋੜ ਰੁਪਏ ਦੀ ਡਰੱਗ ਮਨੀ ਹੇਰਾਫੇਰੀ ਦੀ ਜਾਂਚ ਜਾਰੀ ਹੈ। ਹੁਣ ਜਾਂਚ ਦੌਰਾਨ ਉਹ ਜੇਲ੍ਹ ਵਿੱਚ ਹੀ ਰਹਿਣਗੇ। ਹਾਈਕੋਰਟ ਨੇ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਅਤੇ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
ਦੱਸਣਯੋਗ ਗੱਲ਼ ਹੈ ਕਿ ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਸਨ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਮਜੀਠੀਆ ਦੇ ਵਕੀਲਾਂ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਅਦਾਲਤ ਦੇ ਹੁਕਮਾਂ ਤੋਂ ਬਾਅਦ, ਉਨ੍ਹਾਂ ਨੂੰ ਹੁਣ ਨਵੀਂ ਨਾਭਾ ਜੇਲ੍ਹ ਲਿਜਾਇਆ ਜਾਵੇਗਾ। ਮਜੀਠੀਆ ਦੀ ਕਈ ਰਾਜਾਂ ਵਿਚ ਸ਼ੱਕੀ ਪ੍ਰਾਪਰਟੀ ਦੀ ਜਾਂਚ ਜਾਰੀ ਰਹੇਗੀ, ਇਸ ਜਾਂਚ ਦੌਰਾਨ ਮਜੀਠੀਆ ਜੇਲ੍ਹ ਵਿਚ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-