ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਕੈਬਨਿਟ ਮੰਤਰੀਆਂ ਤੇ ਹੋਰ ਆਗੂਆਂ ਨੇ ਡਾ. ਕਸ਼ਮੀਰ ਸਿੰਘ ਸੋਹਲ ਨਮਿੱਤ ਭੋਗ ਤੇ ਅੰਤਿਮ ਅਰਦਾਸ ਵਿੱਚ ਕੀਤੀ ਸ਼ਿਰਕਤ

4877862
Total views : 5839768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਤਿੰਦਰ ਬੱਬਲਾ, ਬੱਬੂ ਬੰਡਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।
ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਉੱਘੇ ਸਮਾਜ ਸੇਵਕ ਦੱਸਿਆ ਜੋ ਹਮੇਸ਼ਾ ਆਮ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮਰਹੂਮ ਵਿਧਾਇਕ ਡਾ. ਸੋਹਲ ਇੱਕ ਘਾਤਕ ਬਿਮਾਰੀ ਤੋਂ ਪੀੜਤ ਸਨ, ਪਰ ਉਨ੍ਹਾਂ ਨੇ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕੀਤੀ ਜਿਸ ਕਾਰਨ ਉਹ ਬਹੁਤ ਮਕਬੂਲ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਸਨ, ਜੋ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਿਚਾਰਧਾਰਾ ਪ੍ਰਤੀ ਦ੍ਰਿੜ੍ਹ ਵਚਨਬੱਧ ਸਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਸਵਰਗੀ ਨੇਤਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।

ਡਾ. ਸੋਹਲ ਸਿਰਫ ਸਿਆਸਤਦਾਨ ਨਹੀਂ ਸਨ ਸਗੋਂ ਹਰ ਵੇਲੇ ਲੋਕ ਭਲਾਈ ਪ੍ਰਤੀ ਸਮਰਪਿਤ ਰਹਿਣ ਵਾਲੇ ਸਮਾਜ ਸੇਵੀ ਸਨ-ਅਰਵਿੰਦ ਕੇਜਰੀਵਾਲ


ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਸੋਹਲ ਦੀ ਮੌਤ ਨਾਲ ਪਾਰਟੀ ਨੇ ਚੰਗਾ ਮਨੁੱਖ ਅਤੇ ਤਜਰਬੇਕਾਰ ਸਿਆਸਤਦਾਨ ਗੁਆ ਲਿਆ, ਜੋ ਸਾਫ਼-ਸੁਥਰੀ ਅਤੇ ਕਦਰਾਂ-ਕੀਮਤਾਂ ‘ਤੇ ਅਧਾਰਤ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਨੇ ਡਾ. ਸੋਹਲ ਨੂੰ ਇਮਾਨਦਾਰ ਸਿਆਸਤਦਾਨ, ਸਮਰਪਿਤ ਸਮਾਜ ਸੇਵਕ ਹੋਣ ਦੇ ਨਾਲ-ਨਾਲ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਦੱਸਿਆ ਜਿਨ੍ਹਾਂ ਨੇ ਹਮੇਸ਼ਾ ਸੂਬੇ ਦੇ ਸਮੁੱਚੇ ਵਿਕਾਸ ਖਾਸ ਕਰਕੇ ਸਰਹੱਦੀ ਖੇਤਰ ਅਤੇ ਇਸਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਸੋਹਲ ਵੱਲੋਂ ਇੱਕ ਡਾਕਟਰ ਅਤੇ ਵਿਧਾਇਕ ਵਜੋਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਮਾਨ ਨਾਲ ਆਪ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਡਾ. ਸੋਹਲ ਦੇ ਅਕਾਲ ਚਲਾਣੇ ਨੂੰ ਦੱਸਿਆ ਨਿੱਜੀ ਤੌਰ ‘ਤੇ ਵੱਡਾ ਘਾਟਾ

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਅਤੇ ਮਹਿੰਦਰ ਭਗਤ,  ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੀਨੀਅਰ ਆਪ ਆਗੂ ਮੋਨੂੰ ਚੀਮਾਂ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News