





Total views : 5839944







Total views : 5839944ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ /ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੇ ਹਨ ਤੇ ਇਸੇ ਦੇ ਚੱਲਦਿਆਂ ਮਾਨ ਸਰਕਾਰ ਲਗਾਤਾਰ ਐਕਸ਼ਨ ਵਿਚ ਹੈ। ਇਸੇ ਨੀਤੀ ਅਧੀਨ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਕਰਨ ਦੀ ਖਬਰ ਸਾਹਮਣੇ ਆਈ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
13 ਸਾਂਝ ਕੇਦਰਾਂ ਦੀ ਇੰਚਾਰਜ ਉਪਰ ਉਸਦੇ ਸਾਥੀ ਮੁਲਾਜਮਾਂ ਵਲੋ ਹੀ ਡਿਊਟੀ ਸਾਂਝ ਕੇਂਦਰ ਵਿਚ ਰੱਖਣ ਅਤੇ ਛੁੱਟੀਆਂ ਆਦਿ ਦੇ ਬਦਲੇ ਰਿਸ਼ਵਤ ਲੈਣ ਦੇ ਲਗਾਏ ਸਨ ਇਲਜਾਮ
ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਿਸ ਸਾਂਝ ਕੇਂਦਰ ਆਉਂਦੇ ਹਨ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੰਸਪੈਕਟਰ ਇੰਦਰਬੀਰ ਕੌਰ ਸਾਂਝ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਤੋਂ ਉਨ੍ਹਾਂ ਦੀ ਡਿਊਟੀ ਸਾਂਝ ਕੇਂਦਰ ਵਿਚ ਰੱਖਣ ਅਤੇ ਛੁੱਟੀਆਂ ਆਦਿ ਦੇ ਬਦਲੇ ਵਿਚ ਪੈਸੇ ਲੈਂਦੇ ਸਨ, ਜਿਸ ਨੂੰ ਲੈ ਕੇ ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਇਕ ਲਿਖਤੀ ਸ਼ਿਕਾਇਤ ਐਸ.ਐਸ.ਪੀ. ਗੁਰਦਾਸਪੁਰ ਨੂੰ ਦਿੱਤੀ ਗਈ।ਜਿਸ ਵਿਚ ਉਨ੍ਹਾਂ ਵਲੋਂ ਇਹ ਪੈਸੇ ਆਨਲਾਈਨ ਗੂਗਲ ਪੇ ਰਾਹੀਂ ਭੇਜਣ ਦੀ ਗੱਲ ਕਹੀ ਗਈ। ਸਾਰੇ ਸਬੂਤਾਂ ਨੂੰ ਚੰਗੀ ਤਰ੍ਹਾਂ ਘੋਖਦੇ ਹੋਏ ਬੀਤੀ ਰਾਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਉਚ ਅਧਿਕਾਰੀਆਂ ਦੀ ਦੇਖ ਰੇਖ ਹੇਠ ਇੰਸਪੈਕਟਰ ਇੰਦਰਬੀਰ ਕੌਰ ਦੇ ਖਿਲਾਫ਼ ਕਰਪਸ਼ਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜਿਸ ਦੀ ਕਰਦਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਮਹਿਲਾ ਇੰਸਪੈਕਟਰ ਨੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਦ ਲੈ ਕੇ ਹੋਰ ਪੁਛਗਿੱਛ ਕੀਤੀ ਜਾਏਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-