ਅਜਨਾਲਾ ਨੇੜੇ ਵਾਪਰੇ ਇਕ ਸੜਕ ਹਾਦਸੇ ‘ਚ ਮਹਿਨਤ ਮਜਦੂਰੀ ਕਰਨ ਵਾਲੇ ਦੋ ਨੌਜਵਾਨਾਂ ਦੀ ਮੌਤ

4948606
Total views : 5949195

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਬਾਰਡਰ ਨਿਊਜ ਸਰਵਿਸ 

ਬੀਤੀ ਰਾਤ  ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜੀ ਦੂਰ ਸਥਿਤ ਕਸਬਾ ਭਿੰਡੀ ਸੈਦਾਂ ਨਜ਼ਦੀਕ ਟਰੈਕਟਰ ਅਤੇ ਮੋਟਰਸਾਈਕਲ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਸੜਕ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਸ਼ੇਖਭੱਟੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮਿਹਨਤ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਕਰਦੇ ਸਨ। ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਚ ਰੱਖ ਦਿੱਤਾ ਗਿਆ ਹੈ ਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News