





Total views : 5839804







Total views : 5839804ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਆਮ ਪਾਰਟੀ ਹਲਕਾ ਮਜੀਠਾ ਦੇ ਨਵ ਨਿਯੁਕਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਨਾਲ ਸੰਬੰਧਿਤ ਸਰਪੰਚ ਧੰਨਾ ਸਿੰਘ ਦੇ ਭਰਾ ਲਖਵਿੰਦਰ ਸਿੰਘ ਸਾਬਕਾ ਥਾਣੇਦਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਕੀ ਪਾਰਟੀ ਹਾਈ ਕਮਾਂਡ ਵੱਲੋਂ ਹਲਕਾ ਮਜੀਠਾ ਦੀ ਕਮਾਂਡ ਨਿੱਧੜਕ ਆਗੂ ਤਲਬੀਰ ਸਿੰਘ ਗਿੱਲ ਨੂੰ ਸੌਂਪਣ ਤੋਂ ਬਾਅਦ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਅਤੇ ਜੋਸ਼ ਦੀ ਲਹਿਰ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਥਾਣੇਦਾਰ ਲਖਵਿੰਦਰ ਸਿੰਘ ਢੱਡੇ ਨੇ ਕਿਹਾ ਕਿ ਤਲਬੀਰ ਸਿੰਘ ਗਿੱਲ ਬਹੁਤ ਮਿਹਨਤੀ ਤੇ ਜੁਝਾਰੂ ਲੀਡਰ ਹਨ ਜੋ ਹਲਕੇ ਵਿੱਚ ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਹਨ। ਅਖੀਰ ਵਿੱਚ ਉਹਨਾਂ ਕਿਹਾ ਕਿ ਆਉਣ ਵਾਲੀਆਂ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਇਹ ਚੋਣਾਂ ਬੜੀ ਹੀ ਸ਼ਾਨ ਨਾਲ ਜਿੱਤੀਆਂ ਜਾਣਗੀਆਂ ਤੇ ਰਹਿੰਦੇ ਵਿਕਾਸ ਕਾਰਜ ਤਲਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਬਹੁਤ ਹੀ ਜਲਦੀ ਹੋਣਗੇ ਅਤੇ ਹਲਕੇ ਦੀ ਨੁਹਾਰ ਬਦਲੇਗੀ। ਇਸ ਮੌਕੇ ਤੇ ਸਾਬਕਾ ਸਰਪੰਚ ਮਨਜੀਤ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਜਸਵੰਤ ਸਿੰਘ, ਮੈਂਬਰ ਹਰਜੀਤ ਸਿੰਘ, ਕੇਵਲ ਸਿੰਘ ਦੋਧੀ, ਤਰਸੇਮ ਪ੍ਰਧਾਨ, ਸੁਖਬੀਰ ਸਿੰਘ ਡਰਾਈਵਰ, ਗੁਰਮੁੱਖ ਸਿੰਘ ਡੇਰੇ ਵਾਲੇ, ਅਰਵਿੰਦਰ ਸਿੰਘ, ਜਸਪ੍ਰੀਤ ਸਿੰਘ ਫੌਜੀ ਆਦਿ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-