ਤਰਨ ਤਾਰਨ ਜਿਮਨੀ ਚੋਣ ਲਈ ਭਾਜਪਾ ਨੇ ਵੀ ਆਰੰਭੀ ਤਿਆਰੀ ! ਸੰਭਾਵੀ ਉਮੀਦਵਾਰਾਂ ਦੀ ਲਿਸਟ ਬਨਾਉਣ ਲਈ ਕੇਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਨਿਯੁਕਤ ਕੀਤਾ ਅਬਜਵਰ

4948611
Total views : 5949201

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੀ.ਐਨ.ਈ ਬਿਊਰੋ 

ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਤਿਆਰ ਕਰਨ ਵਾਸਤੇ ਅਤੇ ਸਟੇਟ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਪੰਜਾਬ ਭਾਜਪਾ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ।

ਇਸ ਤੋਂ ਇਲਾਵਾ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਉਨ੍ਹਾਂ ਨੂੰ ਸਹਿਯੋਗ ਕਰਨਗੇ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਜਪਾ ਨੇ ਤਰਨਤਾਰਨ ਵਿਧਾਨਸਭਾ ਜ਼ਿਮਨੀ ਚੋਣ ਦੀ ਜ਼ਮੀਨੀ/ਬੂਥ-ਪੱਧਰੀ ਤਿਆਰੀ ਲਈ ਭਾਜਪਾ ਪੰਜਾਬ ਨੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਜਯਾਨੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਸਾਬਕਾ ਸੀਪੀਐਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹ-ਇੰਚਾਰਜ ਬਣਾਇਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News