ਅੰਮ੍ਰਿਤਸਰ ਪੁਲਿਸ ਨੇ ਸ੍ਰੀ ਦਰਬਾਰ ਨੂੰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲੀਆਂ ਧਮਕੀ ਭਰੀਆ ਈਮੇਲ ਭੇਜਣ ਵਾਲਾ ਸਾਫਟਵੇਅ ਇੰਜਨੀਅਰ ਕੀਤਾ ਕਾਬੂ

4877845
Total views : 5839742

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਾਣਾਨੇਸ਼ਟਾ, ਮਿੱਕੀ ਗੁਮਟਾਲਾ 

ਅੰਮ੍ਰਿਤਸਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ-ਮੇਲ ਭੇਜਣ ਵਾਲੇ ਸ਼ੱਕੀ ਨੂੰ ਪੁਲਿਸ ਨੇ ਫਰੀਦਾਬਾਦ ਤੋਂ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ’ਚ ਲਿਆ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਦੀ ਪਛਾਣ ਸ਼ੁਭਮ ਦੂਬੇ ਵਜੋਂ ਹੋਈ ਹੈ ਜੋ ਹਰਿਆਣੇ ਦਾ ਰਹਿਣ ਵਾਲਾ ਹੈ।ਉਸਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਈਮੇਲ ਨਾ ਸਿਰਫ਼ ਹਰਿਮੰਦਰ ਸਾਹਿਬ ਪਹੁੰਚੇ ਹਨ ਬਲਕਿ ਦਿੱਲੀ ਦੇ ਸਕੂਲਾਂ, ਅਦਾਲਤਾਂ, ਮੁੱਖ ਮੰਤਰੀ, ਸੰਸਦ ਮੈਂਬਰਾਂ ਅਤੇ ਤਾਮਿਲਨਾਡੂ ਦੇ ਕਈ ਅਦਾਰਿਆਂ ਤੱਕ ਵੀ ਪਹੁੰਚੇ ਹਨ।

ਹੁਣ ਬੇਰੁਜ਼ਗਾਰ ਹੈ ਮੁਲਜਮਵੱਡੀਆਂ ਕੰਪਨੀਆਂ ਵਿਚ ਸਾਫਟਵੇਅਰ ਇੰਜੀਨੀਅਰ ਵਜੋ  ਕੰਮ ਕਰ ਚੁੱਕਾ 24 ਸਾਲਾ ਸਾਫਟਵੇਅਰ ਇੰਜੀਨੀਅਰ 

ਸੀਪੀ ਭੁੱਲਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਾਂਚ ਸ਼ੱਕ ਹੈ ਕਿ ਦੋਸ਼ੀਆਂ ਨੇ ਤਾਮਿਲਨਾਡੂ ਦੇ ਮੁੱਦਿਆਂ ਨੂੰ ਉਜਾਗਰ ਕਰਨ ਲਈ ਹਰਿਮੰਦਰ ਸਾਹਿਬ ਦੇ ਨਾਮ ਦੀ ਵਰਤੋਂ ਕੀਤੀ ਹੈ। ਤਾਮਿਲਨਾਡੂ ਦੇ ਕਈ ਅਧਿਕਾਰੀ ਪੰਜਾਬ ਪੁਲਿਸ ਦੇ ਸੰਪਰਕ ਵਿੱਚ ਵੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਤਾਮਿਲਨਾਡੂ ਵਿੱਚ ਕਈ ਈਮੇਲ ਸਰਕੂਲੇਟ ਹੋਈਆਂ ਹਨ। ਇੰਨਾ ਹੀ ਨਹੀਂ, ਈਮੇਲਾਂ ਵਿੱਚ ਡੀਐਮਕੇ ਅਤੇ ਦੱਖਣੀ ਰਾਜਾਂ ਦੇ ਲੋਕਾਂ ਦੇ ਨਾਮ ਵਰਤੇ ਗਏ ਹਨ।

ਸੀਪੀ ਅੰਮ੍ਰਿਤਸਰ ਨੇ ਦੱਸਿਆ ਕਿ ਹਿਰਾਸਤ ਵਿੱਚ ਲਿਆ ਗਿਆ ਸ਼ੁਭਮ ਦੂਬੇ ਖੁਦ ਇੱਕ 24 ਸਾਲਾ ਸਾਫਟਵੇਅਰ ਇੰਜੀਨੀਅਰ ਹੈ, ਜੋ ਕਈ ਵੱਡੀਆਂ ਕੰਪਨੀਆਂ ਵਿਚ ਕੰਮ ਕਰ ਚੁੱਕਾ ਹੈ ਤੇ ਹੁਣ ਬੇਰੁਜ਼ਗਾਰ ਹੈ। ਕੁਝ ਤਕਨੀਕੀ ਸਬੂਤ ਮਿਲੇ ਹਨ, ਜਿਸ ਕਾਰਨ ਸ਼ੁਭਮ ‘ਤੇ ਸ਼ੱਕ ਗਿਆ ਹੈ। ਜੇਕਰ ਪੁੱਛਗਿੱਛ ਦੌਰਾਨ ਉਸ ਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸ ਦੀ ਗ੍ਰਿਫ਼ਤਾਰੀ ਪਾਈ ਜਾਵੇਗੀ ਅਤੇ ਉਸ ਦੇ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।ਸੀਪੀ ਅੰਮ੍ਰਿਤਸਰ ਨੇ ਕਿਹਾ ਕਿ ਸ਼ੁਭਮ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲ ਸਕਦੇ ਹਨ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਇਹ ਇੱਕ ਇਕੱਲਾ ਸਾਈਬਰ ਹਮਲਾ ਸੀ ਜਾਂ ਇਸ ਦੇ ਪਿੱਛੇ ਕੋਈ ਸੰਗਠਿਤ ਨੈੱਟਵਰਕ ਸੀ ਜਾਂ ਕੱਟੜਪੰਥੀ ਸਾਜ਼ਿਸ਼ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News