





Total views : 5915246







Total views : 5915246ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਜਿੱਥੇ ਇਕ ਪਾਸੇ ਜ਼ਿਕਰ ਯੋਗ ਹੈ ਕਿ ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਫਰੀਦਾਬਾਦ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਉਥੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੂੰ ਇਕ ਦਿਨ ਦੇ ਵਕਫ਼ੇ ਬਾਅਦ ਅੱਜ ਮੁੜ ਛੇਵੀਂ ਧਮਕੀ ਭਰੀ ਈ.ਮੇਲ ਪ੍ਰਾਪਤ ਹੋਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਸ ਸਾਜਿਸ਼ ਪਿੱਛੇ ਕੋਈ ਇਕੱਲਾ ਵਿਅਕਤੀ ਨਹੀਂ ਬਲਕਿ ਹੋਰ ਵੀ ਲੋਕ ਹਨ, ਜਿਨ੍ਹਾਂ ਬਾਰੇ ਸਰਕਾਰ ਨੂੰ ਸੰਜੀਦਗੀ ਨਾਲ ਜਾਂਚ ਕਰਨੀ ਚਾਹੀਦੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਹਲਕੇ ਪੱਧਰ ’ਤੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਕ ਦੋ ਦਿਨਾਂ ਵਿਚ ਸਾਰੇ ਦੋਸ਼ੀ ਕਾਬੂ ਨਾ ਕੀਤੇ ਗਏ ਤਾਂ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਇਸ ਅਹਿਮ ਮਾਮਲੇ ਸੰਬੰਧੀ ਮੁਲਾਕਾਤ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
