ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 4 ਸਤੰਬਰ ਨੂੰ ਸਜਾਇਆ ਜਾਏਗਾ -ਬਾਬਾ ਰਾਮ ਸਿੰਘ ਅਬਦਾਲ

4877962
Total views : 5839928

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਮਹਾਨ ਤਪਸਵੀ ਮਹਾਨ ਯੋਧੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੋਬਿੰਦ ਸਿੰਘ ਮਹਾਰਾਜ ਜੀ ਦੀਆਂ ਖਾਲਸਾਈ ਫੌਜਾਂ ਦੇ ਜਰਨੈਲ ਅਮਰ ਸ਼ਹੀਦ ਭਾਈ ਜੈਤਾ ਜੀ ( ਬਾਬਾ ਜੀਵਨ ਸਿੰਘ ) ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਇਆ ਜਾਂਦਾ ਹੈ। ਬਾਬਾ ਜੀਵਨ ਸਿੰਘ ਜੀ ਦੀ ਬਹਾਦਰੀ ਦੀਆਂ ਮਿਸਾਲਾਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਉਹਨਾਂ ਦਾ ਪਾਵਨ ਸੀਸ ਚਾਂਦਨੀ ਚੌਂਕ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਵਾਲੇ ਭਾਈ ਜੀਵਨ ਸਿੰਘ ਜੀ ਨੂੰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਪਣੀ ਛਾਤੀ ਨਾਲ ਲਾਉਂਦਿਆਂ ਜਿੱਥੇ ਉਹਨਾਂ ਨੂੰ ਰੰਗਰੇਟੇ ਗੁਰੂ ਕੇ ਬੇਟੇ ਦਾ ਵਰ ਦਿੱਤਾ ਉਥੇ ਉਹਨਾਂ ਨੂੰ ਖਾਲਸਾ ਫੌਜਾਂ ਦਾ ਜਰਨੈਲ ਵੀ ਥਾਪਿਆ। 

ਐਸੇ ਮਹਾਨ ਯੋਧੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਕਮੇਟੀ ਰਜਿ, ਪੰਜਾਬ ਹਲਕਾ ਮਜੀਠਾ ਦੀਆਂ ਸੰਗਤਾਂ ਵੱਲੋਂ 4 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੱਸਟ ਦੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਨੇ ਦੱਸਿਆ ਕਿ 2 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪਿੰਡ ਅਬਦਾਲ ਵਿਖੇ ਸੰਤ ਬਾਬਾ ਆਲਾ ਸਿੰਘ ਜੀ ਅਸਥਾਨਾਂ ਤੇ ਰੱਖਿਆ ਜਾਵੇਗਾ ਜਿਸ ਦਾ ਭੋਗ 4 ਸਤੰਬਰ ਨੂੰ ਪਵੇਗਾ। ਭੋਗ ਤੋਂ ਉਪਰੰਤ ਮਹਾਨ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਅਬਦਾਲ ਤੋਂ ਆਰੰਭ ਹੋਵੇਗਾ ਅਤੇ ਸ਼ਾਮ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਭਾਈ ਜੀਵਨ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਅਖੀਰ ਵਿੱਚ ਟਰੱਸਟ ਦੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਨੇ ਸੰਗਤਾਂ ਨੂੰ ਇਸ ਮਹਾਨ ਚੇਤਨਾ ਮਾਰਚ ਵਿੱਚ ਹੁਮ ਹੁਮਾ ਕੇ ਦਰਸ਼ਨ ਦੇਣ ਅਤੇ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News