





Total views : 5839944







Total views : 5839944ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ
ਮਾਲੇਰਕੋਟਲਾ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।
ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।
ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ- ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਇਸ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜੋਸ਼ ਨਾਲ ਕੰਮ ਕਰ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-