ਸਾਬਕਾ ਮੰਤਰੀ ਤੇ ਵਧਾਇਕਾ ਅਨਮੋਲ ਗਗਨ ਮਾਨ ਨੇ ਐਮ.ਐਲ.ਏ ਦੇ ਅਹੁਦੇ ਤੋ ਦਿੱਤਾ ਅਸਤੀਫਾ

4925972
Total views : 5915256

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣਾ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ‘ਦਿਲ ਭਾਰੀ ਹੈ,ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ, ਮੇਰਾ ਐਮ.ਐਲ.ਏ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।

ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ, ਮੈਨੂੰ ਓਮੀਦ ਹੈ,ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ।’ ਬੀਤੇ ਕੱਲ੍ਹ ਹੀ ਉੱਘੇ ਵਪਾਰੀ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਮਾਜਰੀ ਜੱਟਾ ਨੇ ਵੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸੂਤਰਾਂ ਮੁਤਾਬਿਕ ਉਹ ਆਪ ‘ਚ ਸ਼ਾਮਿਲ ਹੋ ਰਹੇ ਹਨ ਤੇ ਸਮਝਿਆਂ ਜਾ ਰਿਹਾ ਹੈ ਕਿ ਇਸ ਦੀ ਭਿਣਕ ਪੈਣ ‘ਤੇ ਹੀ ਅਨਮੋਲਗਗਨ ਮਾਨ ਨੇ ਅਜਿਹਾ ਕਦਮ ਚੁੱਕਿਆ ਹੈ ਅਤੇ ਹੁਣ ਵੇਖਣਾ ਹੈ ਕਿ ਜੇਕਰ ਸਪੀਕਰ ਵਿਧਾਨਸਭਾ ਅਨਮੋਲ ਗਗਨ ਮਾਨ ਦਾ ਅਸਤੀਫਾ ਸਵੀਕਾਰ ਕਰ ਲੈਂਦੇ ਹਨ ਤਾਂ ਪੰਜਾਬ ‘ਚ ਤਰਨ ਤਾਰਨ ਅਤੇ ਖਰੜ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਹੋਣਾ ਤੈਅ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

1

Share this News