





Total views : 5949207







Total views : 5949207ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ / ਰਣਜੀਤ ਸਿੰਘ ਰਾਣਾਨੇਸ਼ਟਾ
ਅੰਮ੍ਰਿਤਸਰ ਦੇ ਛੇਹਰਟਾ ’ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਮਿਲੀ ਸਫਲਤਾ ਹੱਥ ਲੱਗੀ ਜਦ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚੋ ਕਰੋੜਾਂ ਦੀ ਹੈਰੋਇਨ ਦੇ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 15 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੈਰੋਇਨ ਦੀ ਕੀਮਤ ਅੰਤਰਰਾਸ਼ਟ ਬਾਜ਼ਾਰ ਦੇ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਨੌਜਵਾਨ ਗੱਡੀ ’ਤੇ ਸਵਾਰ ਹੋ ਕੇ ਆ ਰਿਹਾ ਸੀ ਜਦ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਹੋਈ।
ਪੁਲਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਪਹੁੰਚਾਉਣੀ ਸੀ ਇਸ ਸੰਬੰਧ ਵਿੱਚ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਨੌਜਵਾਨ ਪਰਮਜੀਤ ਸਿੰਘ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਮੋਦੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦੇ ਨਾਲ ਵੀ ਜੁੜੇ ਹੋ ਸਕਦੇ ਹਨ ਹੱਥ, ਬਰੀਕੀ ਨਾਲ ਜਾਂਚ ਹੋ ਰਹੀ। ਤਸਕਰੀ ਗਿਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-