ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼

4948607
Total views : 5949196

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।

ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ ਮਨਾਉਣ ਦੇ ਬਿਆਨ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮੁੱਖ ਕੰਮ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨਾ ਹੈ, ਨਾ ਕਿ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨੀ। ਧਾਰਮਿਕ ਪੱਖੋਂ ਅਜਿਹੇ ਸਮਾਗਮ ਸਿਰਫ਼ ਉਹੀ ਸੰਸਥਾਵਾਂ ਕਰ ਸਕਦੀਆਂ ਹਨ ਜੋ ਸਿੱਖ ਮਰਯਾਦਾ ਅਤੇ ਇਤਿਹਾਸਕ ਸੰਵੇਦਨਸ਼ੀਲਤਾ ਨੂੰ ਗਹਿਰਾਈ ਨਾਲ ਸਮਝਦੀਆਂ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News