ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੀਆਂ ਈਮੇਲਾਂ ਆਉਣ ਤੋ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋਏ ਮੁੱਖ ਮੰਤਰੀ ਭਗਵੰਤ ਮਾਨ

4878784
Total views : 5841427

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ, ਰਾਣਾਨੇਸ਼ਟਾ 

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ  ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ,ਇਸ ਦੌਰਾਨ ਸੀ.ਐੱਮ. ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਕੁਝ ਧਮਕੀ ਭਰੇ ਈਮੇਲ ਮਿਲ ਰਹੇ ਹਨ। ਕੁਝ ਮੇਲ ਮੇਰੇ ਨਾਂ ‘ਤੇ ਵੀ ਆਈ ਹੋਈ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਸੀਨੀਅਰ ਮੈਂਬਰ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਕੀ ਕੰਟੈਂਟ ਸੀ, ਪਹਿਲਾਂ ਮਿਲੇ ਕੰਟੈਂਟ ਨਾਲ ਮੈਚ ਕੀਤਾ। ਪਤਾ ਕਰ ਰਹੇ ਹਾਂ ਕਿ ਮੇਲ ਕਿੱਥੋਂ ਆਈ ਹੈ। ਸਾਰੇ ਆਈਪੀ ਐਡਰੈੱਸ ਮਿਲ ਗਏ ਹਨ।

ਦੋਸ਼ੀਆਂ ਦੇ ਨੇੜੇ ਪਾਹੁੰਚ ਚੁੱਕੀ ਹੈ ਪੁਲਿਸ , ਜਲਦੀ ਕਰਾਂਗੇ ਖੁਲਾਸਾ -ਮੁੱਖ ਮੰਤਰੀ ਮਾਨ

ਅਸੀਂ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਕੁਤਾਹੀ ਨਹੀਂ ਕਰ ਸਕਦੇ, ਜਿਥੇ ਸਾਰੀ ਦੁਨੀਆ ਦੇ ਲੋਕ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਅਰਦਾਸ ਕਰਨ ਆਉਂਦੇ ਨੇ। ਅਸੀਂ ਸ਼ਰਾਰਤੀ ਅਨਸਰਾਂ ਦੇ ਨੇੜੇ ਆ ਪਹੁੰਚ ਚੁੱਕੇ ਹਾਂ। ਮੈਂ ਇਸ ਤੋਂ ਵੱਧ ਨਹੀਂ ਦੱਸ ਸਕਦਾ ਹਾਂ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਸਿਵਲ ਵਰਦੀ ਵਿਚ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਪਹਿਲਾਂ ਹੀ ਤਾਇਨਾਤ ਹਨ ਅਤੇ ਲੋੜ ਪੈਣ ’ਤੇ ਅੰਮ੍ਰਿਤਸਰ ਸ਼ਹਿਰ ਦੇ ਵਿਚ ਵੀ ਹੋਰ ਸੁਰੱਖਿਆ ਵਧਾਈ ਜਾਵੇਗੀ ਪਰ ਕਿਸੇ ਵੀ ਸ਼ਰਧਾਲੂ ਜਾਂ ਇੱਥੇ ਦਰਸ਼ਨ ਕਰਨ ਆਏ ਯਾਤਰੂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। 

 ਜਲਦੀ ਹੀ ਲੋਕਾਂ ਨੂੰ ਸੁੱਖ ਸੁਨੇਹਾ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਸਾਨੂੰ ਦੋਸ਼ੀਆਂ ਲਈ ਜਾਣਾ ਪਵੇਗਾ, ਅਸੀਂ ਉੱਥੇ ਜਾਵਾਂਗੇ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਵਾਂਗੇ ਅਤੇ ਪਤਾ ਲਗਾਵਾਂਗੇ ਕਿ ਉਨ੍ਹਾਂ ਦੇ ਪਿੱਛੇ ਕੌਣ ਹੈ। ਉਸ ਸਮੇਂ ਅਸੀਂ ਇਸ ਤਰ੍ਹਾਂ ਖੜ੍ਹੇ ਨਹੀਂ ਬੈਠ ਕੇ ਹਰ ਚੀਜ਼ ਬਾਰੇ ਗੱਲ ਕਰਾਂਗੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਕੁਝ ਸਮੇਂ ਤੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਾਤਾਰ ਧਮਕੀ ਭਰੇ ਈਮੇਲ ਆ ਰਹੇ ਹਨ। ਮੁੱਖ ਮੰਤਰੀ ਆਏ ਸਨ, ਮੈਂ ਉਨ੍ਹਾਂ ਨੂੰ ਕਿਹਾ ਕਿ ਤੁਹਾਨੂੰ ਪਹਿਲਾਂ ਆਉਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇਗੀ।।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News