ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਲੱਗੇਗਾ ਪੱਕਾ ਬੰਨ੍ਹ ! ਤੁਹਾਡੇ ਤੋ ਕਿਸੇ ਨੇ ਰਿਸ਼ਵਤ ਤਾਂ ਨਹੀ ਲਈ ,ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਆਏਗਾ ਡੀਸੀ ਦਾ ਸਿੱਧਾ ਫੋਨ

4878780
Total views : 5841418

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

 ਭਗਵੰਤ ਮਾਨ ਸਰਕਾਰ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹੋਰ ਸਖ਼ਤ ਰੁਖ਼ ਅਖਤਿਆਰ ਕੀਤਾ ਹੈ, ਹੁਣ ਸੂਬੇ ਦੇ ਡਿਪਟੀ ਕਮਿਸ਼ਨਰ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਨੂੰ ਸਿੱਧਾ ਫੋਨ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਰਜਿਸਟਰੀ ਕਰਵਾਉਣ ਸਮੇਂ ਕਿਸੇ ਵੱਲੋਂ ਰਿਸ਼ਵਤ ਦੀ ਮੰਗ ਕਰਨ ਬਾਰੇ ਜਾਣਕਾਰੀ ਹਾਸਲ ਕਰਨਗੇ। 

ਦਰਅਸਲ ਇਹ ਆਦੇਸ਼ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਉਨ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਨਾਮ ਪੱਤਰ ਜਾਰੀ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਰਜਿਸਟਰੀਆਂ ਕਰਵਾਉਣ ਵਾਲਿਆਂ ਵਿੱਚੋਂ ਘੱਟੋ-ਘੱਟ 5 ਫ਼ੀਸਦ ਲੋਕਾਂ ਨੂੰ ਸਿੱਧਾ ਫੋਨ ਕਰਕੇ ਪਤਾ ਕਰਨ ਕਿ ਉਨ੍ਹਾਂ ਤੋਂ ਰਜਿਸਟਰੀ ਕਰਵਾਉਣ ਸਮੇਂ ਕਿਸੇ ਨੇ ਕੋਈ ਰਿਸ਼ਵਤ ਤਾਂ ਨਹੀਂ ਲਈ ਜਾਂ ਫਿਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਤਾਂ ਨਹੀਂ ਕਰਨਾ ਪਿਆ। 

ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਇਲਾਕੇ ਦੇ ਡੀਡ ਲੇਖਕਾਂ ਤੇ ਪ੍ਰਾਪਰਟੀ ਡੀਲਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁਹਾਲੀ ਤੋਂ ਆਸਾਨ ਰਜਿਸਟਰੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਦੇ ਹੁਕਮ ਦਿੱਤੇ ਸੀ। ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News