ਜਾਨ ‘ਤੇ ਖੇਡ ਨਹਿਰ ‘ਚੋਂ 11 ਜ਼ਿੰਦਗੀਆਂ ਬਚਾਉਣ ਵਾਲੇ ਚਾਰ ਬਹਾਦਰ ਪੁਲਿਸ ਮੁਲਾਜਮਾਂ ਦਾ ਪ੍ਰਸੰਸਾ ਪੱਤਰ ਤੇ ਨਗਦ ਇਨਾਮ ਦੇ ਕੀਤਾ ਗਿਆ ਸਨਮਾਨ

4948607
Total views : 5949196

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬਾਰਡਰ ਨਿਊਜ ਸਰਵਿਸ 

ਬਠਿੰਡਾ ਦੇ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਬੀਤੇ ਦਿਨ ਨਹਿਰ ਵਿਚ ਡਿੱਗੇ ਇੱਕ ਪਰਿਵਾਰ ਨੂੰ ਬਚਾਇਆ ਗਿਆ, ਜਿਨ੍ਹਾਂ ਵਿਚ ਪੰਜ ਬੱਚਿਆਂ ਸਣੇ ਗਿਆਰਾਂ ਜੀਅ ਸ਼ਾਮਲ ਸਨ। ਬਠਿੰਡਾ ਪੀਸੀਆਰ ਦੀ ਟੀਮ ਨੂੰ ਉਨ੍ਹਾਂ ਦੀ ਇਸ ਬਹਾਦਰੀ ਲਈ ਸਨਮਾਨਤ ਕੀਤਾ ਗਿਆ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਏਐਸਆਈ ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਲੇਡੀ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਦੀ ਬਹਾਦਰੀ ਲਈ ਸ਼ਲਾਘਾ ਕੀਤੀ। ਪੀਸੀਆਰ ਟੀਮ ਨੇ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਕੇ ਪੂਰੇ ਪਰਿਵਾਰ ਨੂੰ ਬਚਾ ਕੇ ਇੱਕ ਮੰਦਭਾਗੀ ਘਟਨਾ ਵਾਪਰਣ ਤੋਂ ਬਚਾਇਆ।

ਡੀਜੀਪੀ ਯਾਦਵ ਨੇ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਪੰਜਾਬ ਪੁਲਿਸ ਦੀ ਹਿੰਮਤ, ਹਮਦਰਦੀ ਅਤੇ ਅਟੁੱਟ ਸਮਰਪਣ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੀ ਇਸ ਬਹਾਦਰੀ ਲਈ ਹਰੇਕ ਅਧਿਕਾਰੀ ਨੂੰ ਡਾਇਰੈਕਟਰ ਜਨਰਲ ਦੀ ਪ੍ਰਸ਼ੰਸਾ ਡਿਸਕ ਅਤੇ 25,000 ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

ਦੱਸ ਦੇਈਏ ਕਿ ਬਠਿੰਡਾ ਵਿਖੇ ਜਵਾਕਾਂ ਨਾਲ ਭਰੀ ਹੋਈ ਗੱਡੀ ਸਰਹਿੰਦ ਨਹਿਰ ਵਿਚ ਜਾ ਡਿੱਗ ਗਈ ਸੀ। ਗੱਡੀ ਵਿਚ 11 ਲੋਕ ਸਵਾਰ ਸਨ। ਇਸ ਦੌਰਾਨ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਸਾਰਿਆਂ ਨੂੰ ਸੁਰੱਖਿਅਤ ਕੱਢ ਲਿਆ। ਇਨ੍ਹਾਂ ਵਿਚ ਨਿੱਕੇ ਨਿੱਕੇ ਬੱਚੇ ਵੀ ਸ਼ਾਮਲ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News