ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਸੈਮੀਨਾਰ ਕਰਵਾਇਆ ਗਿਆ

4878757
Total views : 5841383

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਅਧਿਆਪਕਾਂ ਦੇ ਲਈ ਸਕੂਲ ਵਿੱਚੋਂ ਅਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਉਦੇਸ਼ ਨਵੀਂ ਸਿੱਖਿਆ ਨੀਤੀ ਅਨੁਸਾਰ ਹਰ ਵਿਸ਼ੇ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣਾ ਅਤੇ ਸਿੱਖਿਆ ਨੂੰ ਪ੍ਰਾਪਤ ਕਰਨ ਲਈ ਬਿਹਤਰ, ਬਰਾਬਰ ਅਤੇ ਲਚਕੀਲੀ ਸਿੱਖਿਆ ਪ੍ਰਣਾਲੀ ਦਾ ਨਿਰਮਾਣ ਕਰਕੇ ਸਿੱਖਿਆ ਨੂੰ ਪ੍ਰਸਾਰਿਤ ਕਰਨਾ ਸੀ।

ਸੈਮੀਨਾਰ ਦਾ ਉਦੇਸ਼ ਨਵੀਂ ਸਿੱਖਿਆ ਨੀਤੀ ਨੂੰ ਵਿਦਿਆਰਥੀਆਂ ਤੱਕ ਪਹੁੰਚਣਾ- ਪ੍ਰਿੰਸੀਪਲ ਨਿਤੀਕਾ ਸੇਠੀ

ਇਸ ਸੈਮੀਨਾਰ ਦੇ ਮੁੱਖ ਮਹਿਮਾਨ ਵਿਪਨ ਸ਼ਰਮਾ ਸਨ। ਉਨਾਂ ਨੇ ਵੱਖ-ਵੱਖ ਵਿਸ਼ੇ ਦੇ ਅਧਿਆਪਕਾਂ ਨਾਲ ਗੱਲਬਾਤ ਕਰਦੇ ਹੋਇਆ ਉਹਨਾਂ ਨੂੰ ਜਮਾਤ ਵਿੱਚ ਵੱਖ-ਵੱਖ ਵਿਧੀਆਂ ਦੁਆਰਾ ਪੜਾਉਣ ਦੇ ਢੰਗਾਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਦੱਸਿਆ ਅਤੇ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਕਿਵੇਂ ਹੱਲ ਕਰਨਾ ਉਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ ਅਤੇ ਉਮੇਸ਼ ਕਪੂਰ ਜੀ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ, ” ਅਧਿਆਪਕ ਸੈਮੀਨਾਰ ਸੱਚ ਮੁੱਚ ਇੱਕ ਭਰਪੂਰ ਅਤੇ ਪ੍ਰੇਰਨਾ ਦਾਇਕ ਅਨੁਭਵ ਸੀ। ਇਹ ਇੱਕ ਅਜਿਹਾ ਪਲੇਟਫਾਰਮ ਪ੍ਰਦਾਨ ਕਰਦੇ ਹਨ, ਜਿੱਥੇ ਸਿੱਖਿਅਕ ਇਕੱਠੇ ਹੋ ਸਕਦੇ ਹਨ, ਆਪਣੇ ਵਿਚਾਰ ਸਾਂਝੇ ਕਰ ਸਕਦੇ ਅਤੇ ਸਿੱਖਿਆ ਅਤੇ ਸਿੱਖਣ ਨੂੰ ਬਿਹਤਰ ਬਣਾਉਣ ਲਈ ਨਵੀਆਂ ਰਣਨੀਤੀਆਂ ਸਿੱਖ ਸਕਦੇ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਆਦਿ ਸਮੂਹ ਸਟਾਫ ਹਾਜ਼ਰ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News