





Total views : 5841152







Total views : 5841152ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਭਾਰਤ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਵਿੱਚ ਸ਼ਾਮਲ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਕਾਰਵਾਈ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਕਾਰਤੂਸ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪਾਕਿਸਤਾਨ ਵਿੱਚ ਬੈਠੇ ਆਈਐਸਆਈ ਏਜੰਟਾਂ ਨਾਲ ਸਿੱਧੇ ਸੰਪਰਕ ਵਿੱਚ ਸੀ।
ਇਹ ਖੇਪ ਨਵ ਉਰਫ਼ ਨਵ ਪੰਡੋਰੀ ਨੂੰ ਸੌਂਪੀ ਜਾਣੀ ਸੀ, ਜਿਸ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਅਤਿਵਾਦ ਅਤੇ ਗੈਂਗਸਟਰ ਗੈਂਗਾਂ ਦੇ ਗੱਠਜੋੜ ਦਾ ਹਿੱਸਾ ਹੈ।ਮੁਲਜਮਾਂ ਕੋਲੋ ਇੱਕ ਏਕੇ ਸੈਗਾ 308 ਅਸਾਲਟ ਰਾਈਫਲ (2 ਮੈਗਜ਼ੀਨਾਂ ਦੇ ਨਾਲ)ਦੋ ਗਲੋਕ 9 ਐਮਐਮ ਪਿਸਤੌਲ (4 ਮੈਗਜ਼ੀਨਾਂ ਦੇ ਨਾਲ).ਏਕੇ ਰਾਈਫਲ ਦੇ 90 ਜ਼ਿੰਦਾ ਕਾਰਤੂਸ,9 ਐਮਐਮ ਦੇ 10 ਜ਼ਿੰਦਾ ਕਾਰਤੂਸ.7.50 ਲੱਖ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਰਕਮ,ਇੱਕ ਕਾਰ ਅਤੇ ਤਿੰਨ ਮੋਬਾਈਲ ਫੋਨ ਬ੍ਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੂਬੇ ਵਿੱਚੋਂ ਅਤਿਵਾਦ, ਸੰਗਠਿਤ ਅਪਰਾਧ ਅਤੇ ਤਸਕਰੀ ਵਰਗੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

