





Total views : 5841122







Total views : 5841122ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚੁੰਹ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ ।
ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਇਲੈਕਟ੍ਰਾਨਿਕ ਮੀਡੀਆ ਪ੍ਰੈਸ ਕਲੱਬ ਵੱਲੋਂ ਆਯੋਜਿਤ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜੁੜੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ, ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ, ਪ੍ਰੈੱਸ ਦਾ ਸਮਾਜ ਵਿੱਚ ਬਹੁਤ ਵੱਡਾ ਯੋਗਦਾਨ ਹੈ, ਇਹ ਸਾਡਾ ਚੌਥਾ ਸਭ ਤੋਂ ਵੱਡਾ ਥੰਮ ਹੈ, ਪ੍ਰੈੱਸ ਇੱਕ ਅਜਿਹਾ ਮਾਧਿਅਮ ਹੈ ਜਿਸ ਨਾਲ ਅਸੀਂ ਅਪਣੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਰਲ ਢੰਗ ਨਾਲ ਲੋਕਾਂ ਤੱਕ ਪੰਹੁਚਾ ਰਹੇ ਹਾਂ,ਸਿੱਖਿਆ ਮੰਤਰੀ ਨੇ ਨੰਗਲ ਵਿੱਚ 500 ਸੀਟਾਂ ਵਾਲਾ ਆਡੀਟੋਰੀਅਮ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਨੰਗਲ ਦੇ ਸਰਕਾਰੀ ਸਕੂਲ ਵਿਚ ਪਹਿਲਾਂ ਹੀ ਹਰ ਮੋਸਮ ਅਨੁਕੂਲ ਸਵੀਵਿੰਗ ਪੁਲ ਬਣਾਇਆ ਜਾ ਰਿਹਾ ਹੈ ।
ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਇਲੈਕਟ੍ਰਾਨਿਕ ਮੀਡੀਆ ਪ੍ਰੈਸ ਕਲੱਬ ਵੱਲੋਂ ਆਯੋਜਿਤ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜੁੜੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ, ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ, ਪ੍ਰੈੱਸ ਦਾ ਸਮਾਜ ਵਿੱਚ ਬਹੁਤ ਵੱਡਾ ਯੋਗਦਾਨ ਹੈ, ਇਹ ਸਾਡਾ ਚੌਥਾ ਸਭ ਤੋਂ ਵੱਡਾ ਥੰਮ ਹੈ, ਪ੍ਰੈੱਸ ਇੱਕ ਅਜਿਹਾ ਮਾਧਿਅਮ ਹੈ ਜਿਸ ਨਾਲ ਅਸੀਂ ਅਪਣੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਰਲ ਢੰਗ ਨਾਲ ਲੋਕਾਂ ਤੱਕ ਪੰਹੁਚਾ ਰਹੇ ਹਾਂ,ਸਿੱਖਿਆ ਮੰਤਰੀ ਨੇ ਨੰਗਲ ਵਿੱਚ 500 ਸੀਟਾਂ ਵਾਲਾ ਆਡੀਟੋਰੀਅਮ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਨੰਗਲ ਦੇ ਸਰਕਾਰੀ ਸਕੂਲ ਵਿਚ ਪਹਿਲਾਂ ਹੀ ਹਰ ਮੋਸਮ ਅਨੁਕੂਲ ਸਵੀਵਿੰਗ ਪੁਲ ਬਣਾਇਆ ਜਾ ਰਿਹਾ ਹੈ ।ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਵਿਸ਼ੇ ਦੀ ਪੜਾਈ ਕਰਵਾਈ ਜਾਵੇਗੀ ਜਿਸ ਨਾਲ ਹਰ ਘਰ ਤੱਕ ਨਸ਼ਾ ਖਤਮ ਕਰਨ ਦੀ ਅਵਾਜ ਪੰਹੁਚੇਗੀ, ਉਨਾਂ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿੱਚ ਡਰਾਇੰਗ ਮੁਕਾਬਲੇ ਤੇ ਸੱਭਿਆਚਾਰਕ ਪੇਸ਼ਕਾਰੀਆਂ ਬਹੁਤ ਹੀ ਸ਼ਾਨਦਾਰ ਰਹੀਆਂ ਹਨ, ਇਸ ਤੋਂ ਪਹਿਲਾ ਵੀ ਅਜਿਹੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗ੍ਰਾਮ ਕਰਵਾਏ ਗਏ ਹਨ, ਉਨਾਂ ਨੇ ਇਲਾਕੇ ਦੇ ਸਮਾਜ ਸੇਵਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਅੱਜ ਦੇ ਸਮਾਗਮ ਮੌਕੇ ਨਸ਼ਿਆਂ ਵਿਰੁੱਧ ਅਵਾਜ ਬੁਲੰਦ ਕਰਨ ਅਤੇ ਸਮਾਜ ਨੂੰ ਸੇਧ ਦੇਣ ਵਾਲੇ ਲੋਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਕੈਬਨਿਟ ਮੰਤਰੀ ਨੇ ਸਮਾਰੋਹ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਉਨਾਂ ਦੇ ਵੱਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-