ਇੰਗਲੈਂਡ ਦੌਰੇ ‘ਤੇ ਗਏ ਰਵਿੰਦਰ ਬ੍ਰਹਮਪੁਰਾ ਮਹਾਰਾਜਾ ਦਲੀਪ ਸਿੰਘ ਦੀ ਸਮਾਧ ‘ਤੇ ਹੋਏ ਨਤਮਸਤਕ

4878591
Total views : 5841079

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਬੱਬੂ ਬੰਡਾਲਾ 

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਇੰਗਲੈਂਡ ਦੌਰੇ ਦੌਰਾਨ, ਐਲਵੇਡਨ ਅਸਟੇਟ ਵਿਖੇ ਸਿੱਖ ਸਾਮਰਾਜ ਦੇ ਆਖਰੀ ਮਹਾਰਾਜਾ, ਮਹਾਰਾਜਾ ਦਲੀਪ ਸਿੰਘ, ਉਨ੍ਹਾਂ ਦੀ ਪਤਨੀ ਮਹਾਰਾਣੀ ਬੰਬਾ ਅਤੇ ਉਨ੍ਹਾਂ ਦੇ ਸਪੁੱਤਰ ਐਲਬਰਟ ਐਡਵਰਡ ਦਲੀਪ ਸਿੰਘ ਦੀਆਂ ਸਮਾਧਾਂ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। 

ਬ੍ਰਹਮਪੁਰਾ  ਨੇ ਸਿੱਖ ਇਤਿਹਾਸ ਨੂੰ ਸਾਂਭਣ ਦੀ ਕੀਤੀ ਅਪੀਲ 

 

ਇਸ ਮੌਕੇ ਭਾਵੁਕ ਹੁੰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਵਿਦੇਸ਼ੀ ਧਰਤੀ ‘ਤੇ ਆਪਣੇ ਆਖਰੀ ਬਾਦਸ਼ਾਹ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਮਾਧ ਨੂੰ ਵੇਖ ਕੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਜਾਂਦਾ ਹੈ। ਇਹ ਸਮਾਧਾਂ ਸਾਨੂੰ ਉਸ ਵੱਡੇ ਦੁਖਾਂਤ ਦੀ ਯਾਦ ਦਿਵਾਉਂਦੀਆਂ ਹਨ ਜਦੋਂ ਅੰਗਰੇਜ਼ਾਂ ਨੇ ਧੋਖੇ ਨਾਲ ਸਿੱਖ ਰਾਜ ‘ਤੇ ਕਬਜ਼ਾ ਕੀਤਾ ਅਤੇ ਸਾਡੇ ਮਹਾਰਾਜਾ ਨੂੰ ਆਪਣੇ ਵਤਨ ਤੋਂ ਦੂਰ ਜੀਵਨ ਬਿਤਾਉਣ ਅਤੇ ਅੰਤਿਮ ਸਵਾਸ ਲੈਣ ਲਈ ਮਜਬੂਰ ਕਰ ਦਿੱਤਾ। ਇਹ ਸਥਾਨ ਸਿੱਖ ਕੌਮ ਦੇ ਅਮੀਰ ਵਿਰਸੇ ਅਤੇ ਉਸ ਨਾਲ ਹੋਏ ਧੱਕੇ ਦੀ ਜਿਉਂਦੀ-ਜਾਗਦੀ ਨਿਸ਼ਾਨੀ ਹੈ।

ਸ੍ਰ. ਬ੍ਰਹਮਪੁਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿੱਚ ਮੌਜੂਦ ਸਿੱਖ ਇਤਿਹਾਸ ਨਾਲ ਜੁੜੀਆਂ ਅਜਿਹੀਆਂ ਅਹਿਮ ਯਾਦਗਾਰਾਂ ਦੀ ਸਾਂਭ-ਸੰਭਾਲ ਅਤੇ ਪ੍ਰਚਾਰ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕਰਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਸ਼ਾਨਾਮੱਤੇ ਅਤੇ ਦਰਦਨਾਕ ਇਤਿਹਾਸ ਤੋਂ ਜਾਣੂ ਹੋ ਸਕੇ। ਉਨ੍ਹਾਂ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਇਹ ਸਾਡਾ ਸਾਂਝਾ ਫਰਜ਼ ਹੈ ਕਿ ਅਸੀਂ ਆਪਣੇ ਇਤਿਹਾਸ ਨੂੰ ਜ਼ਿੰਦਾ ਰੱਖੀਏ।

ਆਪਣੇ ਇੰਗਲੈਂਡ ਦੌਰੇ ਦੌਰਾਨ ਪੰਜਾਬੀ ਭਾਈਚਾਰੇ ਨਾਲ ਹੋਈਆਂ ਮੁਲਾਕਾਤਾਂ ਦਾ ਜ਼ਿਕਰ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇੰਗਲੈਂਡ ਵਿੱਚ ਵਸਦੇ ਪੰਜਾਬ ਨਾਲ ਜੁੜੇ ਸਿੱਖ, ਪੰਜਾਬ ਵਿੱਚ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਦੁਖੀ ਅਤੇ ਨਿਰਾਸ਼ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਪੰਜਾਬ ਤਰੱਕੀ ਦੀਆਂ ਲੀਹਾਂ ‘ਤੇ ਸੀ। ਇਸੇ ਕਾਰਨ, ਐਨ.ਆਰ.ਆਈ. ਭਰਾਵਾਂ ਵੱਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਾਨੂੰ ਪੂਰਾ ਯਕੀਨ ਹੈ ਕਿ ਇਸ ਉਤਸ਼ਾਹ ਸਦਕਾ 2027 ਵਿੱਚ ਯਕੀਨਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News