ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੇ ਹੱਥ ਲੱਗੀ ਵੱਡੀ ਸ਼ਫਲਤਾ ! ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕੀਤਾ ਕਾਬੂ

4878606
Total views : 5841122

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦਿਆਂਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ਤੇ ਕੰਮ ਕਰਦਾ ਸੀਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ – ਦੋ 9 ਐਮਐਮਦੋ .30 ਬੋਰ ਅਤੇ ਇੱਕ .32 ਬੋਰ – ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਪਾਕਿਸਤਾਨ ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੁਆਰਾ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 41 ਮਿਤੀ 28-07-2025 ਦਰਜ ਕੀਤੀ ਗਈ ਹੈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News