





Total views : 5949176







Total views : 5949176ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
-ਅੱਜ ਪਿੰਡ ਮਰੜੀ ਕਲਾ ਹਲਕਾ ਮਜੀਠਾ ਵਿਚ ਯੁੱਧ ਨਸ਼ਿਆਂ ਵਿਰੁੱਧ ਇੱਕ ਨਿਵੇਕਲਾ ਪ੍ਰੋਗਰਾਮ ਹੋਇਆ ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੈ। ਇਸ ਦੇ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਲੋਕਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਇਸ ਪ੍ਰੋਗਰਾਮ ਦੀ ਅੱਜ ਅਖੀਰਲੀ ਕੜੀ ਪਿੰਡ ਮਰੜੀ ਕਲਾਂ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਆਯੋਜਿਤ ਕੀਤਾ ਗਿਆ ।
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ-ਤਲਬੀਰ, ਧਾਲੀਵਾਲ
ਇਸ ਮੌਕੇ ਆਮ ਆਦਮੀ ਪਾਰਟੀ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਐਸ ਐਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਹਲਕੇ ਦੇ ਲੋਕਾਂ ਕੋਲੋਂ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਮਜੀਠਾ, ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਐਸ ਐਸ ਪੀ ਮਨਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ, ਬਲਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਹਲਕੇ ਦੀਆਂ ਸਮੂਹ ਪੰਚਾਇਤਾਂ ਵਰਕਰ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਉਚੇਚੇ ਤੌਰ ਤੇ ਹਜ਼ਾਰਾ ਦੀ ਗਿਣਤੀ ਵਿੱਚ ਠਾਠਾਂ ਮਾਰਦਾ ਇਕੱਠ ਇਹ ਦੱਸ ਰਿਹਾ ਸੀ ਕਿ ਲੋਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਤੇ ਪੰਜਾਬ ਵਿੱਚੋ ਨਸ਼ੇ ਖਤਮ ਕਰਨ ਲਈ ਉਹਨਾਂ ਦਾ ਸਾਥ ਦੇਣ ਲਈ 24 ਘੰਟੇ ਤਤਪਰ ਹਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
