





Total views : 5841034







Total views : 5841034ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਬੱਚਿਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦਿਨ ਸਕੂਲ ਵਿੱਚ ਸਪੈਸ਼ਲ ਅਸੈਂਬਲੀ ਆਯੋਜਿਤ ਕੀਤੀ ਗਈ। ਸਕੂਲ ਅਸੈਂਬਲੀ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਈ ਅਤੇ ਕਵਿਤਾ ਦਾ ਗਾਇਨ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ ਕੋਮਲ ਕਪੂਰ ਜੀ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕਰਦਿਆਂ ਹੋਇਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ , ” ਸਰਦਾਰ ਊਧਮ ਸਿੰਘ, ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਇੱਕ ਪ੍ਰਮੁੱਖ ਹਸਤੀ, ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸਨ, ਜਿਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਸਨੂੰ 1919 ਦੇ ਜਲ੍ਹਿਆਂਵਾਲਾ ਬਾਗ ਸਾਕੇ ਦਾ ਬਦਲਾ ਲੈਣ ਲਈ 1940 ਵਿੱਚ ਲੰਡਨ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-