ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

4913054
Total views : 5895222

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਕ ਨਵਾਂ ਰੂਪ ਦਿੱਤਾ ਗਿਆ ਤਾਂ ਜੋ ਪੰਚਾਇਤਾਂ ਦੇ ਕੰਮ ਵਿਚ ਕੁਸ਼ਲਤਾ ਆਵੇ।ਕੈਬਨਿਟ ‘ਚ ਪਾਸ ਕੀਤੇ ਗਏ ਇਕ ਹੋਰ ਫੈਸਲੇ ‘ਚ ਸੂਬਾ ਸਰਕਾਰ ਨੇ ਪੰਜਾਬ ਦੇ ਕਈ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਹੈ।

ਹਰਪਾਲ ਚੀਮਾ ਨੇ ਇਸ ਦੀ ਲੋੜ ਨੂੰ ਦੱਸਦੇ ਹੋਏ ਕਿਹਾ ਕਿ ਕਈ ਬਲਾਕ ਕਿਸੇ ਹੋਰ ਜ਼ਿਲ੍ਹੇ ‘ਚ ਪੈ ਰਹੇ ਸਨ, ਜਦਕਿ ਉਨ੍ਹਾਂ ਦਾ ਉਪਮੰਡਲ ਕਿਤੇ ਹੋਰ ਸੀ, ਇਸ ਲਈ ਕੰਮਕਾਜ ਨੂੰ ਲੈ ਕੇ ਵੱਡੀਆਂ ਮੁਸ਼ਕਲਾਂ ਆ ਰਹੀਆਂ ਸਨ। ਉਨ੍ਹਾਂ ਕਿਹਾ ਕਿ ਬਲਾਕਾਂ ਦੇ ਪੁਨਰਗਠਨ ‘ਚ ਕੋਈ ਨਵਾਂ ਬਲਾਕ ਨਹੀਂ ਵਧਾਇਆ ਗਿਆ ਹੈ, ਬਲਾਕਾਂ ਦੀ ਗਿਣਤੀ ਉਹੀ 154 ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News