





Total views : 5949147







Total views : 5949147ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ/ਬਾਰਡਰ ਨਿਊਜ ਸਰਵਿਸ
ਸਾਲ 1993 ‘ਚ ਜ਼ਿਲ੍ਹਾ ਤਰਨਤਾਰਨ ‘ਚ ਹੋਏ ਇਕ ਫਰਜ਼ੀ ਐਨਕਾਊਂਟਰ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਤਤਕਾਲੀਨ ਐਸ.ਐਸ.ਪੀ, ਡੀ.ਐਸ.ਪੀ ਸਮੇਤ ਪੰਜ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ‘ਤੇ ਸੰਤੋਖ ਜਤਾਇਆ ਅਤੇ ਕਿਹਾ ਹੈ ਕਿ ਤਿੰਨ ਦਹਾਕਿਆਂ ਬਾਅਦ ਹੁਣ ਨਿਆਂ ਮਿਲਣ ਦੀ ਆਸ ਜਗੀ ਹੈ।
ਮ੍ਰਿਤਕਾਂ ਦੇ ਪ੍ਰੀਵਾਰਾਂ ਨੇ ਫੈਸਲੇ ‘ਤੇ ਪ੍ਰਗਟਾਈ ਸਤੁੰਸ਼ਟੀ , ਕਿਹਾ 32 ਸਾਲਾਂ ਬਾਅਦ ਇਨਸਾਫ ਮਿਲਣ ਦੀ ਆਸ

ਦੋਸ਼ੀ ਠਹਿਰਾਏ ਜਾਣ ਦੇ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਕਰਾਰ ਦਿੱਤੇ ਗਏ ਅਧਿਕਾਰੀਆਂ ਵਿਚ ਰਿਟਾਇਰਡ ਐੱਸਐੱਸਪੀ ਭੁਪਿੰਦਰਜੀਤ ਸਿੰਘ, ਰਿਟਾਇਰਡ ਇੰਸਪੈਕਟਰ ਸੂਬਾ ਸਿੰਘ, ਰਿਟਾਇਰਡ ਡੀਐੱਸਪੀ ਦਵਿੰਦਰ ਸਿੰਘ ਤੇ ਰਿਟਾਇਰਡ ਇੰਸਪੈਕਟਰ ਰਘੁਬੀਰ ਸਿੰਘਤੇ ਗੁਲਬਰਗ ਸਿੰਘ ਸ਼ਾਮਲ ਹਨ।ਹੁਣ ਇਸ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਸੋਮਵਾਰ, 4 ਅਗਸਤ 2025 ਨੂੰ ਸੁਣਾਈ ਜਾਵੇਗੀ। ਇਸ ਫੈਸਲੇ ਰਾਹੀਂ ਇਕ ਵਾਰ ਫਿਰ ਇਹ ਸੰਦੇਸ਼ ਗਿਆ ਹੈ ਕਿ ਜੇਕਰ ਕਾਨੂੰਨ ਦੇ ਰਾਖੇ ਹੀ ਆਪਣੀ ਤਾਕਤ ਦਾ ਗਲਤ ਇਸਤੇਮਾਲ ਕਰਨਗੇ ਤਾਂ ਉਨ੍ਹਾਂ ਨੂੰ ਵੀ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾ ਸਕਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-