ਬਦਮਾਸ਼ਾ ਹੱਥੋ ਜਖਮੀ ਹੋਏ ਵਕੀਲ ਲਖਵਿੰਦਰ ਸਿੰਘ ਨੇ ਤੋੜਿਆ ਦਮ-ਵਕੀਲ ਭਾਈਚਾਰੇ ‘ਚ ਸੋਗ ਦੀ ਲਹਿਰ

4878606
Total views : 5841124

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਬੀਤੇ ਦਿਨ ਜੰਡਿਆਲਾ ਗੁਰੂ ਵਿਖੇ ਮੋਟਰ ਸਾਈਕਲ ਸਵਾਰ ਹਮਲਾਵਰਾਂ ਵਲੋ ਗੋਲੀਆ ਮਾਰਕੇ ਗੰਭੀਰ ਜਖਮੀ ਕੀਤੇ ਐਡਵੋਕੇਟ ਲਖਵਿੰਦਰ ਸਿੰਘ ਨੇ ਅੱਜ ਇਥੋ ਦੇ ਇਕ ਨਿੱਜੀ ਹਸਪਤਾਲ ਵਿੱਚ ਪ੍ਰਾਣ ਤਿਆਗ ਦਿੱਤੇ ਹਨ। ਜਿਕਰਯੋਗ ਹੈ ਕਿ ਇਕ ਗੋਲੀ ਉਨ੍ਹਾਂ ਦੀ ਰੀੜ ਦੀ ਹੱਡੀ ਵਿਚ ਲੱਗਣ ਕਰਕੇ ਉਨ੍ਹਾਂ ਦੇ ਸਰੀਰ ਦਾ ਹੇਠਲਾ ਹਿੱਸਾ ਕੰਮ ਕਰਨ ਤੋਂ ਹੱਟ ਗਿਆ ਸੀ।

ਜਿੰਨਾ ਦੇ ਦਿਹਾਂਤ ਦੀ ਖਬਰ ਸੁਣਦਿਆ ਹੀ ਵਕੀਲ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਸਵ: ਐਡਵੋਕੇਟ ਲਖਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆ ਅੰਮ੍ਰਿਤਸਰ ਬਾਰ ਐਸ਼ੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਦੀ ਅਗਵਾਈ ‘ਚ ਬਾਰ ਦੇ ਅਹੁੇਦਾਦਾਰਾਂ ਤੇ ਹੋਰ ਵਕੀਲ ਭਾਈਚਾਰੇ ਨੇ ਸੋਗ ‘ਚ ਅਦਾਲਤੀ ਕੰਮ ਕਾਜ ਬੰਦ ਰੱਖਣ ਦਾ ਐਲਾਨ ਕੀਤਾ।

 ਸ਼ੂਟਰਾਂ ਵੱਲੋਂ ਜ਼ਖ਼ਮੀ ਕੀਤੇ ਗੁਰਪ੍ਰੀਤ ਸਿੰਘ ਨੇ ਵੀ ਹਸਪਤਾਲ ’ਚ ਤੋੜਿਆ ਦਮ

 ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਵਿਖੇ ਗੋਲ਼ੀਆਂ ਮਾਰ ਕੇ ਗੰਭੀਰ ਜ਼ਖ਼ਮੀ ਕੀਤੇ ਗਏ ਗੁਰਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਦੇਰ ਰਾਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਦਮ ਤੋੜ ਦਿੱਤਾ ਹੈ। ਜਿਸ ਕਾਰਨ ਪੁਲਿਸ ਨੇ ਹਮਲਾਵਰਾਂ ਵਿਰੁੱਧ ਦਰਜ ਕੀਤੇ ਜਾਨਲੇਵਾ ਹਮਲਾ ਕਰਨ ਦੇ ਕੇਸ ’ਚ ਕਤਲ ਦੀਆਂ ਧਾਰਾਵਾਂ ਨੂੰ ਵੀ ਜੋੜ ਦਿੱਤਾ ਹੈ। ਜਦਕਿ ਭੱਜਦੇ ਸਮੇਂ ਮੁਕਾਬਲੇ ’ਚ ਗੋਲ਼ੀਆਂ ਲੱਗਣ ਕਾਰਨ ਹਲਾਕ ਹੋਏ ਇਕ ਹਮਲਾਵਰ ਦੀ ਲਾਸ਼ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਨ ਉਪਰੰਤ ਵਾਰਸਾਂ ਨੂੰ ਲਾਸ਼• ਸੌਂਪ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News