





Total views : 5949116







Total views : 5949116ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਪੁਰ/ਬੀ.ਐਨ.ਈ ਬਿਊਰੋ
ਪੰਜਾਬ ਪੁਲਿਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ।24 ਘੰਟਿਆਂ ਦੇ ਅੰਦਰ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਸ਼ਲ ਮੀਡੀਆ ਉਤੇ ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੰਜਾਬ ਪੁਲਿਸ ਨੇ ਧਮਕੀ ਦੇਣ ਵਾਲੇ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ।ਜਿਸ ਸਬੰਧੀ ਜਲਦੀ ਹੀ ਪੁਲਿਸ ਅਧਿਕਾਰੀਆਂ ਵਲੋ ਖੁਲਾਸਾ ਕੀਤਾ ਜਾਏਗਾ।
ਇਥੇ ਦਸਣਾ ਬਣਦਾ ਹੈ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਦਾਅਵਾ ਕੀਤਾ ਹੈ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।ਜਿਸ ਸਬੰਧੀ ਜਲਦੀ ਹੀ ਪੁਲਿਸ ਅਧਿਕਾਰੀਆਂ ਵਲੋ ਖੁਲਾਸਾ ਕੀਤਾ ਜਾਏਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
