





Total views : 5915139







Total views : 5915139ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਕਈ ਗੰਭੀਰ ਆਰੋਪ ਲਗਾਏ ਹਨ। ‘ਆਪ’ ਵਿਧਾਇਕ ਨੇ ਕਿਹਾ ਦੀ ਸੁਖਜਿੰਦਰ ਸਿੰਘ ਰੰਧਾਵਾ ਜਿਹੜੇ ਵਿਅਕਤੀਆਂ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਅੱਜ ਉਹੀ ਆਖ ਰਹੇ ਹਨ ਕਿ ਸਾਨੂੰ ਗੈਂਗਸਟਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਦੇ ਜਵਾਬ ਵਿਚ ‘ਆਪ’ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਪੈ੍ਸ ਕਾਨਫਰੰਸ ਕੀਤੀ ਗਈ ਅਤੇ ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ ’ਤੇ ਲਿਆ ਜਾਵੇ ਅਤੇ ਉਸ ਕੋਲੋਂ ਸੱਚ ਬੁਲਵਾਇਆ ਜਾਵੇ ਤਾਂ ਜੋ ਪੂਰੀ ਸਚਾਈ ਲੋਕਾਂ ਦੇ ਸਾਹਮਣੇ ਆ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਰਹੀ ਹੈ। ‘ਆਪ’ ਵਿਧਾਇਕ ਨੇ ਆਰੋਪ ਲਗਾਇਆ ਗਿਆ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੱਗੂ ਭਗਵਾਨਪੁਰੀਆ ਵੱਲੋਂ ਖੁੱਲ੍ਹ ਕੇ ਸੁਖਜਿੰਦਰ ਰੰਧਾਵਾ ਦੀ ਸਪੋਰਟ ਕੀਤੀ ਗਈ। ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੰਚਾਇਤੀ ਚੋਣਾਂ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੱਗੂ ਭਗਵਾਨਪੁਰੀਆ ਦੀ ਮਾਤਾ ਨੂੰ ਪੰਚਾਇਤ ਮੈਂਬਰ ਬਣਵਾਇਆ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-