ਅੰਮ੍ਰਿਤਸਰ ‘ਚ ਜਿਲਾ ਪ੍ਰਸ਼ਾਸਨ ਨੇ ਜੇ.ਸੀ.ਬੀ ਚਲਾ ਕੇ ਢਾਹਿਆ ਨਸ਼ਾ ਸਮਗਲਰ ਲੱਡੂ ਦਾ ਘਰ

4948019
Total views : 5948433

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਮਿੱਕੀ ਗੁਮਟਾਲਾ

ਮੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੱਧ ਨੂੰ ਅੱਗੇ ਤੋਰਦੇ ਹੋਏ ਜਿਲਾ ਪ੍ਰਸ਼ਾਸਨ ਨੇ ਨਸ਼ਾ ਸਮਗਲਰ ਰਾਮ ਸਿੰਘ ਉਰਫ ਲੱਡੂ ਪੁੱਤਰ ਜੋਗਿੰਦਰ ਸਿੰਘ ਵਾਸੀ ਆਬਾਦੀ ਨਾਨਕਪੁਰਾ, ਗੁਰੂ ਕੀ ਵਡਾਲੀ, ਅੰਮ੍ਰਿਤਸਰ, ਜਿਸ ਦੇ ਖਿਲਾਫ  ਐਨ.ਡੀ.ਪੀ.ਐਸ ਐਕਟ ਅਧੀਨ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 3 ਕੇਸ ਦਰਜ ਹਨ, ਦਾ ਘਰ ਮਸ਼ੀਨਾਂ ਦੀ ਮਦਦ ਨਾਲ ਮਲੀਆਮੇਟ ਕਰ ਦਿੱਤਾ। ਇਸ ਮੌਕੇ ਰਾਮ ਸਿੰਘ ਫਿਲਹਾਲ ਭਗੌੜਾ ਹੈ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ  ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਸਮਗਲਰਾਂ ਦੀਆਂ 10 ਜਾਇਦਾਤਾਂ ਢਾਹੀਆਂ ਜਾ ਚੁੱਕੀਆਂ ਹਨ।

ਨਸ਼ੇ ਦੇ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ – ਡੀ.ਸੀ.ਪੀ.

 ਇਸ ਮੌਕੇ ਵਿਸ਼ੇਸ ਤੌਰ ਉਤੇ ਪਹੁੰਚੇ  ਡਿਪਟੀ ਕਮਸਿ਼ਨਰ ਪੁਲਿਸ ਸ੍ਰੀ ਆਲਮ ਵਿਜੈ ਸਿੰਘ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਸਪਸ਼ਟ ਸੰਦੇਸ਼ ਦਿੱਤਾ ਜੋ ਲੋਕ ਸਾਡੇ ਨੌਜਵਾਨਾਂ ਦੀ ਜ਼ਿੰਦਗੀ ਵਿੱਚ ਨਸ਼ਆਿਂ ਰੂਪੀ ਜ਼ਹਿਰ ਘੋਲ ਰਹੇ ਹਨ, ਉਹਨਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਯੁੱਧ ਨਸ਼ੇ ਦੀ ਸਮਾਪਤੀ ਤੱਕ ਜਾਰੀ ਰਹੇਗਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੁਲਿਸ ਸਖਤ ਕਾਰਵਾਈ ਕਰ ਰਹੀ ਹੈ ਅਤੇ ਜੋ ਵੀ ਇਸ ਧੰਦੇ ਵਿੱਚ ਸ਼ਾਮਿਲ ਹੈ, ਉਸ ਨੂੰ ਜੇਲ ਵਿੱਚ ਸੁਟਿਆ  ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਰੋਗੀਆਂ ਦਾ ਇਲਾਜ ਵੀ ਪੁਲਿਸ  ਕਰਵਾ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ  ਇਸ ਨਸ਼ਾ ਵਿਰੁੱਧ ਮੁਹਿੰਮ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ  ਰੋਜ਼ਾਨਾ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਹਨਾਂ ਕਿਹਾ ਕਿ ਅਸੀਂ ਜਾਣਕਾਰੀ ਦੇਣ ਵਾਲੇ ਦਾ ਨਾਂ ਬਿੁਲਕੁਲ ਗੁਪਤ ਰੱਖ ਕੇ ਐਸੀ ਕਾਰਵਾਈ ਕਰਾਂਗੇ ਕਿ ਨਸ਼ਾ ਤਸਕਰਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ।ਇਸ ਮੌਕੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ, ਅਤੇ ਹੋਰ ਮੋਹਤਬਰ ਅਧਿਕਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News