





Total views : 5948238







Total views : 5948238ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮਾਨਸਾ/ਬਾਰਡਰ ਨਿਊਜ ਸਰਵਿਸ
ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਦੇ ਐਸਐਚਓ ਵਿਕਰਮ ਸਿੰਘ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਣੀ ਹੈ। ਡੀਐਸਪੀ ਇਸ ਮਾਮਲੇ ਦੀ ਸਟੇਟਸ ਰਿਪੋਰਟ ਲੈ ਕੇ ਚੰਡੀਗੜ੍ਹ ਪੁੱਜੇ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਹਿਰਾਸਤ ਵਿੱਚ ਦੋ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸ ਵਿਚ ਇੱਕ ਨੌਜਵਾਨ ਦੀ ਬਾਂਹ ਟੁੱਟ ਗਈ ਸੀ। ਪੀੜਤ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਗਿਆ ਸੀ, ਜਿਸ ਪਿੱਛੋਂ ਪੁਲਿਸ ਨੇ ਐਸਐਚਓ ਅਤੇ ਇੱਕ ਹੌਲਦਾਰ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ।
ਇਸ ਤੋਂ ਬਾਅਦ ਸਰਬਜੀਤ ਕੌਰ ਨੇ ਹਾਈਕੋਰਟ ‘ਚ ਪਟੀਸ਼ਨ ਪਾਈ ਸੀ ਕਿ ਉਸ ਦੇ ਪਤੀ ਤੇ ਭਣਵਈਏ ਦੀ ਨਜਾਇਜ਼ ਕੁੱਟਮਾਰ ਕੀਤੀ ਗਈ ਹੈ। ਇਸ ਮਾਮਲੇ ‘ਚ ਹਾਈਕੋਰਟ ਵੱਲੋਂ ਮਾਨਸਾ ਪੁਲਿਸ ਕੋਲੋਂ ਜਵਾਬ ਮੰਗਿਆ ਸੀ। ਇਸ ਦਾ ਉਹ 6 ਅਗਸਤ ਨੂੰ ਪੁਲਿਸ ਵੱਲੋਂ ਜਵਾਬ ਦਿੱਤਾ ਜਾਣਾ ਸੀ। ਪਰ ਉਸ ਤੋਂ ਪਹਿਲਾਂ ਹੀ ਹਾਈਕੋਰਟ ਦੇ ਆਦੇਸ਼ਾਂ ‘ਤੇ ਥਾਣਾ ਇੰਚਾਰਜ ਬਿਕਰਮਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਪ੍ਰਿੰਸਦੀਪ ਖਿਲਾਫ਼ ਮਾਮਲਾ ਦਰਜ ਕਰਕੇ ਮੁਅੱਤਲ ਕਰ ਦਿੱਤਾ ਗਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ