





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਗੁਰਭੇਜ ਸਿੰਘ ਵਾਸੀ ਪਿੰਡ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਤੋਂ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸਦੀ ਜੱਦੀ ਜ਼ਮੀਨ ਦੀ ਵੰਡ ਦੌਰਾਨ ਉਸਦੀ 2 ਕਨਾਲ ਅਤੇ 2 ਮਰਲੇ ਵਾਹੀਯੋਗ ਜ਼ਮੀਨ ਗਲਤੀ ਨਾਲ ਉਸਦੇ ਰਿਸ਼ਤੇਦਾਰਾਂ ਨੂੰ ਤਬਦੀਲ ਕਰ ਦਿੱਤੀ ਗਈ ਸੀ। ਉਸਨੇ ਅਪ੍ਰੈਲ 2025 ਵਿੱਚ ਸਰਕਾਰੀ ਖਜ਼ਾਨੇ ਵਿੱਚ ਫੀਸਾਂ ਦੀ ਅਦਾਇਗੀ ਸਮੇਤ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰ ਲਈਆਂ ਸਨ।
ਤਹਿਸੀਲਦਾਰ ਦੀ ਭੁਮਿਕਾ ਵੀ ਸ਼ੱਕੀ ! ਮਲਕੀਤ ਸਿੰਘ ਨੇ ਜਾਣਬੁੱਝ ਕੇ ਉਕਤ ਰਜਿਸਟਰੀ ਲਈ ਤਹਿਸੀਲਦਾਰ ਭਿਖੀਵਿੰਡ ਤੋਂ ਉਸਦੀ 24.04.2025 ਦੀ ਅਪਾਇੰਟਮੈਂਟ ਰੱਦ ਕਰਵਾਈ-ਸ਼ਕਾਇਤ ਕਰਤਾ ਨੇ ਲਗਾਇਆ ਦੋਸ਼
ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਅਤੇ ਜ਼ਰੂਰੀ ਸਟੈਂਪ ਪੇਪਰ ਪ੍ਰਾਪਤ ਕਰਨ ਦੇ ਬਾਵਜੂਦ, ਉਹ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਿੱਚ ਅਸਫਲ ਰਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਜ਼ਮੀਨ ਦੀ ਰਜਿਸਟਰੀ ਆਪਣੇ ਨਾਮ ’ਤੇ ਕਰਵਾਉਣ ਲਈ ਉਸਨੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨਾਲ ਸੰਪਰਕ ਕੀਤਾ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਨੇ ਜਾਣਬੁੱਝ ਕੇ ਉਕਤ ਰਜਿਸਟਰੀ ਲਈ ਤਹਿਸੀਲਦਾਰ ਭਿਖੀਵਿੰਡ ਤੋਂ ਉਸਦੀ 24.04.2025 ਦੀ ਅਪਾਇੰਟਮੈਂਟ ਰੱਦ ਕਰਵਾਈ। ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਰਜਿਸਟਰੀ ਕਲਰਕ ਸਵਿੰਦਰ ਸਿੰਘ ਉਸਦੇ ਕੇਸ ਦੀ ਪ੍ਰਕਿਰਿਆ ਲਈ 32,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਨ ਲਈ, ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਇਸ ਮਾਮਲੇ ਦੀ ਰਿਪੋਰਟ ਡੀਐਸਪੀ ਵੀ.ਬੀ. ਯੂਨਿਟ ਤਰਨਤਾਰਨ ਨੂੰ ਦਿੱਤੀ।
ਸ਼ਿਕਾਇਤਕਰਤਾ ਦਾ ਬਿਆਨ ਵਿਜੀਲੈਂਸ ਬਿਊਰੋ, ਯੂਨਿਟ ਤਰਨਤਾਰਨ ਵਿਖੇ ਦਰਜ ਕੀਤਾ ਗਿਆ । ਇਸ ਤੋਂ ਬਾਅਦ ਦੋਸ਼ੀ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 37,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ ਅਤੇ ਉਕਤ ਦੋਸ਼ੀ ਵਿਰੁੱਧ ਪੀ.ਸੀ. ਕਾਨੂੰਨ 1988 ਦੀ ਧਾਰਾ 7,7-ਏ ਤਹਿਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿੱਚ ਪੀ.ਸੀ. (ਸੋਧ) ਕਾਨੂੰਨ ਦੁਆਰਾ ਐਫ.ਆਈ.ਆਰ. ਦਰਜ ਕਰ ਲਈ ਗਈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
