





Total views : 5948083







Total views : 5948083ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊੇਰੋ
ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਤੇਜ਼ ਕਾਰਵਾਈ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਿਲ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 7 ਪਿਸਤੌਲ ਬਰਾਮਦ ਕੀਤੇ ਹਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਹਨਾਂ ਨੇ ਹਥਿਆਰਾਂ ਦੀ ਖੇਪ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪ੍ਰਾਪਤ ਕੀਤੀ ਸੀ ਅਤੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਡਿਲੀਵਰੀ ਕਰਨ ਜਾ ਰਹੇ ਸਨ। ਇਸ ਮਾਮਲੇ ਸੰਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸਦੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

