





Total views : 5841477







Total views : 5841477ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ,ਦਇਆ ਸਿੰਘ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦਿਆਂ, 6-7 ਅਗਸਤ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ਤੇ ਹੋਏ ਖਾਲਿਸਤਾਨ ਪੱਖੀ ਗ੍ਰਾਫਿਟੀ ਮਾਮਲੇ ਦਾ ਪਰਦਾਫਾਸ਼ ਕਰਦੇ ਹੋਏ, ਬਟਾਲਾ ਦੇ ਦਰਗਾਬਾਦ ਪਿੰਡ ਦੇ ਰਹਿਣ ਵਾਲੇ ਇੱਕ ਨਾਬਾਲਗ ਸਮੇਤ ਦੋ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮੁਲਜ਼ਮਾਂ ਨੂੰ ਪੈਸੇ ਬਦਲੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਲਾਲਚ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ: ਗੁਰਪ੍ਰੀਤ ਸਿੰਘ ਭੁੱਲਰ
ਇਕ ਪੱਤਰਕਾਰ ਸੰਮੇਲਨ ਦੌਰਾਨ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਜਿਸ ਵਿੱਚ ਏਡੀਸੀਪੀ ਜਗਬਿੰਦਰ ਸਿੰਘ, ਏਡੀਸੀਪੀ ਹਰਪਾਲ ਸਿੰਘ, ਏਸੀਪੀ ਹਰਮਿੰਦਰ ਸਿੰਘ, ਏਸੀਪੀ ਸ਼ਿਵਦਰਸ਼ਨ ਸਿੰਘ ਅਤੇ ਇੰਸਪੈਕਟਰ ਅਮੋਲਕ ਸਿੰਘ (ਇੰਚਾਰਜ ਸੀਆਈਏ), ਇੰਸਪੈਕਟਰ ਮੋਹਿਤ ਕੁਮਾਰ (ਐਸਐਚਓ ਛਾਉਣੀ), ਇੰਸਪੈਕਟਰ ਗੁਰਪ੍ਰੀਤ ਸਿੰਘ (ਐਸਐਚਓ ਸਿਵਲ ਲਾਈਨਜ਼), ਇੰਸਪੈਕਟਰ ਅਮਨਦੀਪ ਕੌਰ (ਐਸਐਚਓ ਏ ਡਿਵੀਜ਼ਨ) ਸ਼ਾਮਲ ਸਨ, ਨੇ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਦੀ ਕਾਰਵਾਈ ਤੁਰੰਤ ਸ਼ੁਰੂ ਕਰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ।
ਉਨਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਆਪਣੇ ਸੰਚਾਲਕਾਂ ਤੋਂ ਨਿਰਦੇਸ਼ ਮਿਲਣ ਉਪਰੰਤ ਸੋਸ਼ਲ ਮੀਡੀਆ ਮੋਬਾਈਲ-ਐਪ ਸਨੈਪਚੈਟ ਤੋਂ ਡਿਜ਼ਾਈਨ ਦੇਖ ਕੇ ਇਹ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਆਪਣੇ ਕੰਮ ਦਾ ਭੁਗਤਾਨ ਨਹੀਂ ਕੀਤਾ ਗਿਆ।ਜਿਸ ਉਪਰੰਤ ਉਨ੍ਹਾਂ ਵੱਲੋਂ ਸਬੂਤ ਵਜੋਂ ਸ਼ੇਰਾ ਮਾਨ ਨਾਲ ਇਸ ਕਾਰਵਾਈ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ।
ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਬਾਰੇ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਿਆਂ ਕੰਟੋਨਮੈਂਟ, ਡਿਵੀਜ਼ਨ-ਏ ਅਤੇ ਸਿਵਲ ਲਾਈਨਜ਼ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਉਨਾ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-