





Total views : 5947932







Total views : 5947932ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸ਼ਰਾਰਤੀ ਅਨਸਰ ਵੱਲੋਂ ਹਲਕਾ ਮਜੀਠਾ ਵਿੱਚ ਪੈਂਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਦੇ ਕਾਰੋਬਾਰੀ ਪਵਨ ਕੁਮਾਰ ਚੋਹਾਨ ਦੇ ਘਰ ਅੰਦਰ ਦਾਖ਼ਲ ਹੋਏ ਸਮਾਜ ਵਿਰੋਧੀ ਅਣਪਛਾਤੇ ਸ਼ਰਾਰਤੀ ਅਨਸਰ ਦਾ ਉਨ੍ਹਾਂ ਦੀ ਬੇਟੀ ਨੇ ਬੜੀ ਬਹਾਦਰੀ ਨਾਲ ਡੱਟ ਕੇ ਵਿਰੋਧ ਕਰਦਿਆਂ ਆਪਣਾ ਬਚਾਅ ਕੀਤਾ ਸੀ ਜਿਸ ਦੀ ਪ੍ਰਸੰਸਾ ਅੱਜ ਪੰਜਾਬ ਸੂਬੇ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਵਿੱਚ ਹੋ ਰਹੀ ਹੈ।
ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀ ਜਾਵੇਗਾ-ਤਲਬੀਰ ਗਿੱਲ
ਜਿਥੇ ਅੱਜ ਆਮ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨੂੰ ਮਿਲੇ ਤੇ ਬਹਾਦਰ ਧੀ ਦੀ ਪ੍ਰਸੰਸਾ ਕੀਤੀ, ਤੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਤਲਬੀਰ ਸਿੰਘ ਗਿੱਲ ਨੇ ਇਸ ਇਤਿਹਾਸਕ ਪਿੰਡ ਵਿੱਚ ਛੇਤੀ ਹੀ 24 ਘੰਟੇ ਪੀ ਸੀ ਆਰ ਮੁਹੱਇਆ ਕਰਵਾਉਣ ਦੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਕਿਹਾ। ਉਨਾਂ ਹਲਕੇ ਵਿੱਚ ਸਹੀ ਮਾਹੋਲ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-