ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਗੁਰਦੁਆਰਾ ਲਕੀਰ ਸਾਹਿਬ ‘ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

4947134
Total views : 5947203

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ / ਅਮਰਪਾਲ ਸਿੰਘ ਬੱਬੂ 

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਾਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਖੂਨਦਾਨ ਸੁਸਾਇਟੀ ਦੇ ਪ੍ਰਧਾਨ ਮੇਜਰ ਸਿੰਘ ਵਲੋਂ ਸਰਟੀਫਿਕੇਟ ਦਿੱਤੇ ਗਏ।

ਇਸ ਮੌਕੇ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਹਰ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਧਾਨ ਗੁਰਦੁਆਰਾ ਲਕੀਰ ਸਾਹਿਬ ਕਮੇਟੀ ਜਸਵੰਤ ਸਿੰਘ ਪੱਡਾ, ਪ੍ਰੀਤਮ ਸਿੰਘ ਸੂਬੇਦਾਰ, ਗੁਰਸੇਵਕ ਸਿੰਘ ਆਰਮੀ, ਸੁਖਦੀਪ ਸਿੰਘ, ਜਗਦੇਵ ਸਿੰਘ, ਪਾਰਸ ਸਾਬਰੀ, ਅਮਨ ਖਾਨ, ਸਾਹਿਲ ਆਦਿ ਵਲੋਂ ਕੈਂਪ ਦੌਰਾਨ ਸਹਿਯੋਗ ਦਿੱਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News